ਮੋਗਾ: ਸਥਾਨਕ ਦੌਸਾਂਝ ਰੋਡ (Dosanjh road) ’ਤੇ ਇੱਕ ਪਲਾਟ ਦੀ ਨੀਂਹ ਪੁੱਟਦੇ ਸਮੇਂ ਮਿੱਟੀ ਡਿੱਗਣ ਕਾਰਨ ਦੋ ਮਜ਼ਦੂਰ ਦੱਬ ਗਏ। ਇਸ ਘਟਨਾ ਤੋਂ ਬਾਅਦ ਸਮਾਜ ਸੇਵਾ ਕਮੇਟੀ ਦੇ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਜੇ.ਸੀ.ਬੀ. ਦੀ ਮਦਦ ਨਾਲ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੌਸਾਂਝ ਰੋਡ ‘ਤੇ ਇੱਕ ਪੁਰਾਣੇ ਪਲਾਟ ਦੀ ਨੀਂਹ ਵਿੱਚ ਖੁਦਾਈ ਦਾ ਕੰਮ ਚੱਲ ਰਿਹਾ ਸੀ। ਉਥੇ ਮਿੱਟੀ ਦਾ ਢੇਰ ਲੱਗਾ ਹੋਇਆ ਸੀ, ਜਿਸ ਕਾਰਨ ਦੋ ਮਜ਼ਦੂਰ ਜ਼ਖਮੀ ਹੋ ਗਏ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਮਾਲਿਕ ਨੇ ਜੇ.ਸੀ.ਬੀ ਬੁਲਾਈ । ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮਿੱਟੀ ਵਿੱਚ ਦੱਬੇ ਦੋਵਾਂ ਵਿਅਕਤੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ ‘ਤੇ ਸ਼ਿਕਾਇਤ ਮਿਲੀ ਸੀ ਅਤੇ ਮੌਕੇ ‘ਤੇ ਪਹੁੰਚ ਕੇ ਜੇ. ਸੀ.ਬੀ. ਦੀ ਮਦਦ ਨਾਲ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ,ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।