Tuesday, May 14, 2024
Google search engine
HomeਪੰਜਾਬNGT ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

NGT ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਚੰਡੀਗੜ੍ਹ: ਪੰਜਾਬ (Punjab) ਵਿੱਚ ਗੈਰ-ਕਾਨੂੰਨੀ ਮਾਈਨਿੰਗ (illegal mining) ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ( National Green Tribunal),(ਐਨਜੀਟੀ) ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਰੋਪੜ ‘ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਐਨ.ਜੀ.ਟੀ ਨੂੰ ਇੱਕ ਪਟੀਸ਼ਨ ਜਾਰੀ ਕੀਤਾ ਸੀ। ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਦੌਰਾਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਐਨ.ਜੀ.ਟੀ. ਨੇ ਸਰਕਾਰ ਤੋਂ 11 ਮਾਰਚ ਤੱਕ ਜਵਾਬ ਮੰਗਿਆ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰ ਵਿੱਚ ਮਾਈਨਿੰਗ ਸਬੰਧੀ ਰਿਪੋਰਟ ਮੰਗੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਅਦਾਲਤ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕਹਿ ਚੁੱਕੀ ਹੈ ਕਿ ਉਹ ਮਾਈਨਿੰਗ ਮਾਮਲੇ ਵਿੱਚ ਫੇਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਮਾਈਨਿੰਗ ਹੋ ਰਹੀ ਹੈ, ਉੱਥੇ ਹੱਥੀਂ ਮਾਈਨਿੰਗ ਕਰਨ ਦੀਆਂ ਹਦਾਇਤਾਂ ਹਨ।

ਹੱਥੀਂ ਮਾਈਨਿੰਗ ਦਾ ਮਤਲਬ ਇਹ ਹੈ ਕਿ ਮਾਈਨਿੰਗ ਲਈ ਕੋਈ ਮਸ਼ੀਨ ਨਹੀਂ ਵਰਤੀ ਜਾਂਦੀ ਅਤੇ ਨਾ ਹੀ ਇਹ 10 ਫੁੱਟ ਤੋਂ ਹੇਠਾਂ ਜਾ ਸਕਦੀ ਹੈ, ਪਰ ਜਿੱਥੇ ਮਾਈਨਿੰਗ ਹੋ ਰਹੀ ਹੈ, ਉੱਥੇ 50 ਫੁੱਟ ਟੋਆ ਹੈ, ਜਿਸ ਨੇ ਹੜ੍ਹਾਂ ਦੌਰਾਨ ਹਜ਼ਾਰਾਂ ਪਿੰਡਾਂ ਨੂੰ ਪਾਣੀ ਵਿਚ ਡੁਬੋ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਾਡੀ ਪਛਾਣ ਹੈ ਅਤੇ ਜੇਕਰ ਅਸੀਂ ਆਪਣੀ ਪਛਾਣ ਗੁਆ ਦਵਾਂਗੇ ਤਾਂ ਅਸੀਂ ਟੁੱਟ ਜਾਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਵੀ ਆਪਣੇ ਪ੍ਰਵਚਨਾਂ ਵਿੱਚ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਹੈ ਅਤੇ ਸਾਨੂੰ ਵੀ ਇਸ ਨੂੰ ਬਚਾਉਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments