Saturday, May 11, 2024
Google search engine
Homeਪੰਜਾਬਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਕੀਤਾ ਰੈੱਡ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਨੇ ਕੀਤਾ ਰੈੱਡ ਅਲਰਟ ਜਾਰੀ

ਪੰਜਾਬ : ਪੰਜਾਬ ‘ਚ ਅੱਤ ਦੀ ਠੰਡ ਪੈ ਰਹੀ ਹੈ। ਕਈ ਜ਼ਿਲ੍ਹਿਆਂ ( many districts) ਵਿੱਚ ਮੌਸਮ ਵਿਭਾਗ (The Meteorological Department ) ਨੇ ਰੈੱਡ ਅਲਰਟ (red alert) ਜਾਰੀ ਕੀਤਾ ਹੈ। ਅਗਲੇ 24 ਘੰਟਿਆਂ ਵਿੱਚ 16.1.24 (ਦੁਪਹਿਰ 3.30 ਵਜੇ) ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੇ ਨਾਲ ਠੰਡੇ ਦਿਨ ਰਹਿਣ ਦੀ ਸੰਭਾਵਨਾ ਹੈ। ਪੰਜਾਬ ਐਸਡੀਐਮਏ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

ਪੰਜਾਬ ਐਸਡੀਐਮਏ ਨੇ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਜਿੰਨਾ ਸੰਭਵ ਹੋ ਸਕੇ ਘਰ ਦੇ ਅੰਦਰ ਰਹੋ, ਧੁੰਦ ਦੌਰਾਨ ਯਾਤਰਾ ਨੂੰ ਘੱਟ ਤੋਂ ਘੱਟ ਕਰੋ ਅਤੇ ਸਰਦੀਆਂ ਦੇ ਢੁਕਵੇਂ ਕੱਪੜੇ ਪਾਓ। ਜੇਕਰ ਤੁਹਾਨੂੰ ਬੁਖਾਰ, ਸਿਰ ਦਰਦ ਅਤੇ ਜ਼ੁਕਾਮ ਦੇ ਨਾਲ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਹੋਵੇ ਤਾਂ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੋ। ਅੰਗੀਠੀ ਅਤੇ ਹੀਟਰ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹੋ, ਕਿਉਂਕਿ ਇਹ ਆਮ ਤੌਰ ‘ਤੇ ਆਕਸੀਜਨ ਦੀ ਕਮੀ ਦਾ ਕਾਰਨ ਬਣਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments