Home ਦੇਸ਼ ਭਾਰਤੀ ਜਨਤਾ ਪਾਰਟੀ ਨੇ ਲਿਆ ਵੱਡਾ ਫ਼ੈਸਲਾ

ਭਾਰਤੀ ਜਨਤਾ ਪਾਰਟੀ ਨੇ ਲਿਆ ਵੱਡਾ ਫ਼ੈਸਲਾ

0

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ (Uttar Pradesh) ਦੀ ਰਾਜਨੀਤੀ ‘ਚ ਭਾਰਤੀ ਜਨਤਾ ਪਾਰਟੀ (Bharatiya Janata Party),(ਭਾਜਪਾ) ਨੇ ਵੱਡਾ ਫ਼ੈਸਲਾ ਲਿਆ ਹੈ। ਪਾਰਟੀ ਨੇ ਸਮਾਜਵਾਦੀ ਪਾਰਟੀ (ਸਪਾ) ਤੋਂ ਭਾਜਪਾ ਵਿੱਚ ਵਾਪਸ ਆਏ ਘੋਸੀ ਦੇ ਸਾਬਕਾ ਵਿਧਾਇਕ ਦਾਰਾ ਸਿੰਘ ਚੌਹਾਨ (MLA Dara Singh Chauhan) ਨੂੰ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੀ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਵੱਲੋਂ ਜਾਰੀ ਪੱਤਰ ਅਨੁਸਾਰ ਦਾਰਾ ਸਿੰਘ ਚੌਹਾਨ ਉਮੀਦਵਾਰ ਹਨ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀ ਵਿਧਾਨ ਪ੍ਰੀਸ਼ਦ ਉਪ ਚੋਣ ਲਈ ਉਨ੍ਹਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 18 ਜਨਵਰੀ ਹੈ
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 18 ਜਨਵਰੀ ਹੈ। ਖ਼ਬਰ ਮਿਲੀ ਹੈ ਕਿ ਯੂਪੀ ਇਕਾਈ ਨੇ 10 ਲੋਕਾਂ ਦੇ ਨਾਮ ਭੇਜੇ ਹਨ ਜਿਸ ‘ਚ ਦਾਰਾ ਸਿੰਘ ਚੌਹਾਨ ਦਾ ਨਾਂ ਵੀ ਹੈ। ਹੁਣ ਦਾਰਾ ਸਿੰਘ ਚੌਹਾਨ ਨੂੰ ਟਿਕਟ ਮਿਲਣ ਨਾਲ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਯੋਗੀ ਮੰਤਰੀ ਮੰਡਲ ਦੇ ਪ੍ਰਸਤਾਵਿਤ ਵਿਸਥਾਰ ‘ਚ ਉਨ੍ਹਾਂ ਨੂੰ ਮੰਤਰੀ ਦੇ ਤੌਰ ‘ਤੇ ਜਗ੍ਹਾ ਮਿਲੇ।

ਕੌਣ ਹੈ ਦਾਰਾ ਸਿੰਘ ਚੌਹਾਨ?
ਕਿਹਾ ਜਾਂਦਾ ਹੈ ਕਿ ਯੋਗੀ ਆਦਿੱਤਿਆਨਾਥ ਦੀ ਪਹਿਲੀ ਸਰਕਾਰ ਵਿੱਚ ਦਾਰਾ ਸਿੰਘ ਚੌਹਾਨ ਮੰਤਰੀ ਰਹਿ ਚੁੱਕੇ ਹਨ। ਪਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਾਰਾ ਸਿੰਘ ਚੌਹਾਨ ਨੇ ਯੋਗੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਇਸ ਦੇ ਨਾਲ ਹੀ ਦਾਰਾ ਸਿੰਘ ਚੌਹਾਨ 2022 ‘ਚ ਸਪਾ ਦੇ ਉਮੀਦਵਾਰ ਬਣ ਕੇ ਵਿਧਾਇਕ ਬਣੇ। ਪਰ ਉਸੇ ਸਾਲ, ਉਨ੍ਹਾਂ ਨੇ ਸਮਾਜਵਾਦੀ ਪਾਰਟੀ ਅਤੇ ਵਿਧਾਨ ਸਭਾ ਦੋਵਾਂ ਤੋਂ ਅਸਤੀਫਾ ਦੇ ਦਿੱਤਾ ਅਤੇ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ।

NO COMMENTS

LEAVE A REPLY

Please enter your comment!
Please enter your name here

Exit mobile version