Home ਪੰਜਾਬ CM ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

CM ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖਾਲਿਸਤਾਨੀ ਅੱਤਵਾਦੀ ਅਤੇ ਸਿੱਖਸ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ (Gurpatwant Singh Pannu ) ਨੇ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਕਰਨ ਲਈ ਖਾਲਿਸਤਾਨੀ ਅੱਤਵਾਦੀ ਪੰਨੂੰ ਨੇ ਗੈਂਗਸਟਰਾਂ ਨੂੰ ਇਕੱਠੇ ਹੋਣ ਲਈ ਕਿਹਾ ਹੈ। ਇੰਨਾ ਹੀ ਨਹੀਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨੀਆਂ ਅਤੇ ਗੈਂਗਸਟਰਾਂ ‘ਤੇ ਲਗਾਤਾਰ ਹੋ ਰਹੀ ਕਾਰਵਾਈ ਕਾਰਨ ਪੰਨੂੰ ਸਮੇਤ ਹੋਰ ਗੈਂਗਸਟਰ ਅਤੇ ਖਾਲਿਸਤਾਨੀ ਸਮਰਥਕ ਨਿਰਾਸ਼ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਗਈ ਧਮਕੀ ਇਸ ਦੀ ਉਦਾਹਰਣ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਇਸ ‘ਤੇ ਕਾਫੀ ਕਾਰਵਾਈ ਹੋ ਰਹੀ ਹੈ।

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਇਹ ਧਮਕੀ ਉਸ ਸਮੇਂ ਆਈ ਹੈ ਜਦੋਂ ਇਕ ਹਫਤੇ ਪਹਿਲਾਂ ਉਸ ਨੇ 22 ਜਨਵਰੀ ਨੂੰ ਅਯੁੱਧਿਆ ਰਾਮ ਮੰਦਰ ਦੀ ਸਥਾਪਨਾ ਸਮਾਰੋਹ ਨੂੰ ਲੈ ਕੇ ਭਾਰਤ ਸਰਕਾਰ ਨੂੰ ਧਮਕੀ ਦਿੱਤੀ ਸੀ। ਉਸ ਨੇ ਮੁਸਲਿਮ ਭਾਈਚਾਰੇ ਨੂੰ ਵੀ ਇਸ ਸਮਾਗਮ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਸੀ।

ਖੁਫੀਆ ਸੂਤਰਾਂ ਨੇ ਦੱਸਿਆ ਕਿ ਅੱਤਵਾਦੀ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਮੁਸਲਮਾਨਾਂ ਦਾ ਗਲੋਬਲ ਦੁਸ਼ਮਣ’ ਕਿਹਾ ਸੀ।  ਉਸ ਨੇ ਦਾਅਵਾ ਕੀਤਾ ਕਿ ਇਹ ਮੰਦਰ ਹਜ਼ਾਰਾਂ ਮੁਸਲਮਾਨਾਂ ਦੀਆਂ ਲਾਸ਼ਾਂ ‘ਤੇ ਬਣਾਇਆ ਗਿਆ ਸੀ, ਜਿਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version