Google search engine
Homeਪੰਜਾਬਜਾਨੋਂ ਮਾਰਨ ਦੇ ਇਰਾਦੇ ਨਾਲ ਚਲਾਈਆਂ ਗੋਲੀਆਂ ,4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜਾਨੋਂ ਮਾਰਨ ਦੇ ਇਰਾਦੇ ਨਾਲ ਚਲਾਈਆਂ ਗੋਲੀਆਂ ,4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ : ਅਜੀਤ ਨਗਰ ਦਖਲੀ ਬਸਤੀ ਬੋਰੀਆਂਵਾਲੀ ‘ਚ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀ ਚਲਾਉਣ ਦੇ ਦੋਸ਼ ‘ਚ ਪੁਲਿਸ ਨੇ ਦੋ ਨਾਮਜ਼ਦ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਦੰਡਾਵਲੀ (IPC) ਦੀ ਧਾਰਾ 307, 34 ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਗਗਨਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਅਜੀਤ ਨਗਰ ਦਖਲੀ ਬਸਤੀ ਬੋਰੀਆਂ ਵਾਲੀ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ ਘਰ ਨੇੜੇ ਆਪਣੇ ਦੋਸਤਾਂ ਨਾਲ ਅੱਗ ਸੇਕ ਰਿਹਾ ਸੀ ਕਿ ਮੁਲਜ਼ਮ ਸਚਿਨ ਪੁੱਤਰ ਅਮਰੀਕਾ, ਇੰਦਰਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀਆਂ ਪਿੰਡ ਕੁੰਡੇ ਅਤੇ 2 ਅਣਪਛਾਤੇ ਵਿਅਕਤੀ ਆਏ ਅਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀਆਂ ਚਲਾਈਆਂ।

ਪੀੜਤ ਨੇ ਦੱਸਿਆ ਕਿ ਜੋ ਕਤਲ ਕੇਸ ‘ਚ ਚੱਲ ਰਹੇ ਮੁਲਜ਼ਮਾਂ ਖ਼ਿਲਾਫ਼ ਗਵਾਹੀ ਦਿੰਦਾ ਹੈ, ਉਸ ਦੁਸ਼ਮਣੀ ਕਾਰਨ ਮੁਲਜ਼ਮਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਬਾਂਗਰ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments