ਪੰਜਾਬ : ਪੰਜਾਬ ਦੀ ਕਾਂਗਰਸ ਪਾਰਟੀ (Congress party) ਵਿੱਚ ਆਪਸੀ ਕਲੇਸ਼ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ‘ਤੇ ਇੱਕ ਵਾਰ ਫਿਰ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਭੜਕਦੇ ਨਜ਼ਰ ਆਏ ਹਨ । ਵਿਵਾਦਾਂ ਵਿੱਚ ਘਿਰੀ ਮੋਗਾ ਰੈਲੀ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਬਾਘਾਪੁਰਾਣਾ ਵਿੱਚ ਅਗਲੀ ਰੈਲੀ ਕਰਨ ਜਾ ਰਹੇ ਹਨ। ਇਸ ਕਾਰਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਹੈ।
ਨਵਜੋਤ ਸਿੱਧੂ ਦੀ ਵੱਖਰੀ ਰੈਲੀ ਤੋਂ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜੋ ਵੀ ਗਲਤੀ ਕਰੇਗਾ ਉਸ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਪਾਰਟੀ ਵਿੱਚ ਗੜਬੜ ਪੈਦਾ ਕਰਨ ਵਾਲਿਆਂ ਨੂੰ ਨੋਟਿਸ ਨਹੀਂ ਦਿੱਤਾ ਜਾਵੇਗਾ ਸਗੋਂ ਸਿੱਧਾ ਬਾਹਰ ਕੱਢ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਤੋਂ ਵੱਡਾ ਕੋਈ ਨਹੀਂ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਤੁਸੀਂ ਨਿੱਜੀ ਵਿਚਾਰ ਰੱਖਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਵੱਖ ਹੋ ਕੇ ਰੱਖੋ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਾਰ ਸਿੱਧੇ ਤੌਰ ‘ਤੇ ਕੋਈ ਨੋਟਿਸ ਜਾਰੀ ਨਹੀਂ ਕੀਤਾ ਜਾਵੇਗਾ ਬਲਕਿ ਸਿੱਧਾ ਪਾਰਟੀ ਤੋਂ ਬਾਹਰ ਕੱਢ ਦਿੱਤਾ ਜਾਵੇਗਾ ।।