Home ਪੰਜਾਬ CM ਮਾਨ 26 ਜਨਵਰੀ ਮੌਕੇ ਲੁਧਿਆਣਾ ਦੇ ਇਸ ਸਟੇਡੀਅਮ ‘ਚ ਲਹਿਰਾਉਣਗੇ ਕੌਮੀ...

CM ਮਾਨ 26 ਜਨਵਰੀ ਮੌਕੇ ਲੁਧਿਆਣਾ ਦੇ ਇਸ ਸਟੇਡੀਅਮ ‘ਚ ਲਹਿਰਾਉਣਗੇ ਕੌਮੀ ਝੰਡਾ

0

ਪੰਜਾਬ : ਪੰਜਾਬ ‘ਚ 26 ਜਨਵਰੀ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ ‘ਤੇ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲੁਧਿਆਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਖੇਡ ਸਟੇਡੀਅਮ ਵਿੱਚ ਪੁੱਜਣਗੇ, ਜਿੱਥੇ ਉਹ ਕੌਮੀ ਝੰਡਾ ਲਹਿਰਾਉਣਗੇ। ਇਸ ਲਈ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਖਾਸ ਕਰਕੇ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਨੇ ਪੰਜਾਬ ਭਰ ‘ਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਖਾਸ ਕਰਕੇ ਪੀਏਯੂ ਨੇੜੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਹਿਲਾਂ ਹੀ ਵਾਧੂ ਪੁਲਿਸ ਫੋਰਸ ਬੁਲਾ ਲਈ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 26 ਜਨਵਰੀ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਏਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਲੋੜੀਂਦੀ ਫੋਰਸ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਖੁਫੀਆ ਏਜੰਸੀਆਂ ਵੱਲੋਂ ਵੀ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਸਾਡੇ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version