Home ਪੰਜਾਬ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ

0

ਚੰਡੀਗੜ੍ਹ: ਚੰਡੀਗੜ੍ਹ ਦੇ ਮੇਅਰ ਚੋਣਾਂ (mayoral election) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court ) ਦਾ ਵੱਡਾ ਫ਼ੈਸਲਾ ਆਇਆ ਹੈ। ਹਾਈਕੋਰਟ ਨੇ ਸ਼ਹਿਰ ਵਿੱਚ 30 ਜਨਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਅਦਾਲਤ ਨੇ ਕੌਂਸਲਰਾਂ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ ।

ਦੱਸ ਦੇਈਏ ਕਿ ਬੀਤੇ ਦਿਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੱਤੇ ਸਨ ਕਿ ਜੇਕਰ ਪ੍ਰਸ਼ਾਸਨ ਨੇ ਮੇਅਰ ਦੀ ਚੋਣ ਲਈ ਸਹੀ ਤਰੀਕ ਤੈਅ ਨਹੀਂ ਕੀਤੀ ਤਾਂ ਅਦਾਲਤ ਚੋਣ ਦੀ ਤਰੀਕ ਤੈਅ ਕਰੇਗੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਰਿਟਰਨਿੰਗ ਅਫ਼ਸਰ ਦੀ ਸਿਹਤ ਖਰਾਬ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਅਦਾਲਤ ਨੇ ਕਿਹਾ ਕਿ 6 ਫਰਵਰੀ ਦੀ ਤਰੀਕ ਬਹੁਤ ਲੰਬੀ ਹੈ ਅਤੇ ਪਹਿਲਾਂ ਚੋਣਾਂ ਕਰਵਾਉਣ ਦੀ ਤਰੀਕ ਤੈਅ ਕੀਤੀ ਜਾਵੇ। ਇਸ ਤੋਂ ਬਾਅਦ ਅੱਜ ਸੁਣਵਾਈ ਦੌਰਾਨ ਅਦਾਲਤ ਨੇ 30 ਜਨਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version