ਅੰਮ੍ਰਿਤਸਰ : ਅੰਮ੍ਰਿਤਸਰ ਕੇ ਦੁਰਗਿਆਨਾ ਮੰਦਰ (Durgiana Temple) ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਹੈ। ਇਸ ਵਾਰ ਅਣਜਾਣ ਵਿਅਕਤੀ ਦੁਆਰਾ ਫ਼ੋਨ ‘ਤੇ ਮੰਦਰ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ। ਉਕਤ ਜਾਣਕਾਰੀ ਮੰਦਰ ਪ੍ਰਬੰਧਕ ਨੇ ਦਿੱਤੀ ਹੈ, ਜਿਸ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਿਸ ਪਹੁੰਚ ਗਈ ਹੈ, ਜਿੰਨਾਂ ਦੁਆਰਾ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਬੰਬ ਨਾਲ ਉਡਾਉਣ ਦੀ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਇਸ ਯਾਤਰਾ ਨੂੰ ਰੋਕ ਕੇ ਇਸ ਦੀਆਂ ਚਾਬੀਆਂ ਸ੍ਰੀ ਹਰਿਮੰਦਰ ਸਾਹਿਬ ਨੂੰ ਸੌਂਪ ਦਿੱਤੀਆਂ ਜਾਣ ਨਹੀਂ ਤਾਂ ਮਜਾਰ ‘ਤੇ ਬੰਬ ਨਾਲ ਹਮਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਤਵਾਦੀ ਪੰਨੂ ਨੇ ਅਯੁੱਧਿਆ ‘ਚ ਸ਼੍ਰੀ ਰਾਮ ਮੰਦਰ ਦੇ ਪਵਿੱਤਰ ਸਮਾਰੋਹ ਤੋਂ ਬਾਅਦ ਦੇਸ਼ ਦੇ ਹਿੰਦੂ ਮੰਦਰਾਂ ‘ਤੇ ਹਮਲੇ ਦੀ ਧਮਕੀ ਦਿੱਤੀ ਸੀ। ਅੰਮ੍ਰਿਤਸਰ ਪੁਲਿਸ ਨੇ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਐਫ.ਆਈ.ਆਰ. ਦੀ ਧਾਰਾ 153-ਏ.153-ਬੀ 505, 66 ਤਹਿਤ ਕੇਸ ਦਰਜ ਕੀਤਾ ਗਿਆ ਹੈ।