Google search engine
Homeਦੇਸ਼ਓਡੀਸ਼ਾ 'ਚ ਭਿਆਨਕ ਸੜਕ ਹਾਦਸੇ ਦੌਰਾਨ,7 ਦੀ ਮੌਤ

ਓਡੀਸ਼ਾ ‘ਚ ਭਿਆਨਕ ਸੜਕ ਹਾਦਸੇ ਦੌਰਾਨ,7 ਦੀ ਮੌਤ

ਓਡੀਸ਼ਾ: ਓਡੀਸ਼ਾ (Odisha) ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਹੁਣ ਤੱਕ ਕਰੀਬ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਇਕ ਤੇਜ਼ ਰਫ਼ਤਾਰ ਬੇਕਾਬੂ SUV ਨੇ ਦੋ ਬਾਈਕ ਸਵਾਰਾਂ ਨੂੰ ਆਹਮੋ-ਸਾਹਮਣੇ ਅਤੇ ਪਿੱਛੇ ਤੋਂ ਆ ਰਹੇ ਇਕ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਇਹ ਹਾਦਸਾ ਉਸ ਸਮੇਂ ਵਾਪਰਿਆ, ਜਿਸ ਵਿਚ ਪਹਿਲਾਂ 3 ਲੋਕਾਂ ਦੀ ਮੌਤ ਹੋ ਗਈ ਅਤੇ ਫਿਰ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ।

ਹਾਦਸੇ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਸਿੰਗਲ ਲੇਨ ਵਾਲੀ ਸੜਕ ‘ਤੇ ਤੇਜ਼ ਰਫਤਾਰ ਨਾਲ ਆ ਰਹੀ ਇਕ ਸਕਾਰਪੀਓ ਗੱਡੀ ਨੇ ਆਟੋ ਰਿਕਸ਼ਾ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਸੜਕ ਦੇ ਵਿਚਕਾਰ ਆ ਰਹੇ ਦੋ ਬਾਈਕ ਸਵਾਰਾਂ ਨਾਲ ਟੱਕਰ ਹੋ ਗਈ, ਜਿਸ ਕਾਰਨ ਕਈ ਵਾਹਨਾਂ ਦੀ ਆਪਸ ‘ਚ ਭਿਆਨਕ ਟੱਕਰ ਹੋ ਗਈ। ਰਿਕਸ਼ਾ ਜਾ ਕੇ ਪਲਟ ਜਾਂਦਾ ਹੈ। ਆਟੋ ਰਿਕਸ਼ਾ ਵਿੱਚ 15 ਲੋਕ ਸਵਾਰ ਸਨ। ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments