ਫ਼ਿਰੋਜ਼ਪੁਰ : ਪੰਜਾਬ ਸਰਕਾਰ (Punjab government) ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ( District Ferozepur) ਪ੍ਰਸ਼ਾਸਨ ਵੱਲੋਂ ਚਾਈਨੀਜ਼ ਡੋਰ (Chinese doors) ਵੇਚਣ, ਸਟੋਰ ਕਰਨ ਅਤੇ ਵਰਤਣ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਵਿਕਰੀ ਲਈ ਚਾਈਨੀਜ਼ ਡੋਰ ਦੇ ਗੱਟੂ ਨੂੰ ਸਟੋਰ ਕਰਨ ਦੇ ਆਰੋਪ ‘ਚ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਨੇ ਏ.ਐਸ.ਆਈ. ਰਾਜੇਸ਼ ਕੁਮਾਰ ਦੀ ਅਗਵਾਈ ‘ਚ ਇਕ ਦੁਕਾਨਦਾਰ ਨੂੰ 300 ਚਾਈਨਾ ਡੋਰ ਦੀਆਂ ਲੈਚਾਂ ਸਮੇਤ ਕਾਬੂ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਾਜੇਸ਼ ਕੁਮਾਰ ਦੀ ਅਗਵਾਈ ‘ਚ ਪੁਲਿਸ ਪਾਰਟੀ ਨੂੰ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਦਿੱਲੀ ਗੇਟ ਦੇ ਇਲਾਕੇ ‘ਚ ਪਹੁੰਚਣ ‘ਤੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਟਾਹਲੀ ਮੁਹੱਲਾ ਇਲਾਕੇ ‘ਚ ਇਕ ਕਰਿਆਨੇ ਦੀ ਦੁਕਾਨ ‘ਤੇ ਪਤੰਗਾਂ ਅਤੇ ਤਾਰਾਂ ਵੇਚਣ ਦਾ ਧੰਦਾ ਕਰ ਰਿਹਾ ਦੁਕਾਨਦਾਰ ਸੰਨੀ ਵਿਕਰੀ ਲਈ ਚਾਈਨੀਜ਼ ਡੋਰ ਦੀਆਂ ਲੈਚਾਂ ਰੱਖਦਾ ਹੈ ।
ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ‘ਤੇ ਏ.ਐੱਸ.ਆਈ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਛਾਪਾ ਮਾਰਿਆ ਤਾਂ ਉੱਥੇ ਉਨ੍ਹਾਂ ਨੂੰ ਚਾਈਨੀਜ਼ ਡੋਰ ਦੀਆਂ 300 ਪੇਟੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਫੜੇ ਗਏ ਦੁਕਾਨਦਾਰ ਖ਼ਿਲਾਫ਼ ਪੁਲਿਸ ਵੱਲੋਂ ਧਾਰਾ 188 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।