Home ਦੇਸ਼ CM ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

CM ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

0

ਬਿਹਾਰ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਅੱਜ ਸਵੇਰੇ ਰਾਜਪਾਲ ਰਾਜੇਂਦਰ ਵੀ ਅਰਲੇਕਰ (Rajendra V Arlekar) ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ । ਰਾਜਪਾਲ ਨੂੰ ਮਿਲਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ । ਜਿੱਥੇ ਉਨ੍ਹਾਂ ਕਿਹਾ ਕਿ ਸਾਰਿਆਂ ਦੀ ਰਾਏ ਸੁਣਨ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਅਗਵਾਈ ਵਾਲੀ ਮਹਾਗਠਜੋੜ ਸਰਕਾਰ ਹੁਣ ਹੋਂਦ ‘ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਾਂਗਠਜੋੜ ਦੀ ਸਰਕਾਰ ਕਰੀਬ ਡੇਢ ਸਾਲ ਚੱਲੀ ਪਰ ਹੁਣ ਇਕੱਠੇ ਰਹਿਣਾ ਮੁਸ਼ਕਲ ਹੋ ਗਿਆ ਹੈ। ਹਰ ਪਾਸਿਓਂ ਅਤੇ ਪਾਰਟੀ ਸਾਥੀਆਂ ਵੱਲੋਂ ਵੀ ਸੁਝਾਅ ਆ ਰਹੇ ਸਨ ਕਿ ਇਸ ਨੂੰ ਮਹਾਂ ਗਠਜੋੜ ਤੋਂ ਵੱਖ ਕਰ ਲਿਆ ਜਾਵੇ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਮਹਾਗਠਜੋੜ ਸਰਕਾਰ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਨੀ ਵੀ ਬੰਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਨਵੀਂ ਗੱਠਜੋੜ ਦੀ ਸਰਕਾਰ ਬਣੇਗੀ। ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂ ਅੱਜ ਹੀ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਨਵੀਂ ਸਰਕਾਰ ਬਾਰੇ ਫ਼ੈਸਲਾ ਲਿਆ ਜਾਵੇਗਾ। ਸਿਆਸੀ ਮੌਕਾਪ੍ਰਸਤੀ ਦੇ ਦੋਸ਼ਾਂ ਨੂੰ ਲੈ ਕੇ ਜਦੋਂ ਪੱਤਰਕਾਰਾਂ ਵੱਲੋਂ ਕੁਮਾਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਿੱਧਾ ਜਵਾਬ ਦੇਣ ਤੋਂ ਗੁਰੇਜ਼ ਕੀਤਾ ਅਤੇ ਸਿਰਫ਼ ਇੰਨਾ ਹੀ ਕਿਹਾ ਕਿ ਗਠਜੋੜ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ । ਇਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

ਬਿਹਾਰ ਦੇ ਲੋਕ ਨਿਤੀਸ਼ ਦੇ ਧੋਖੇ ਨੂੰ ਕਦੇ ਮੁਆਫ ਨਹੀਂ ਕਰਨਗੇ: ਕਾਂਗਰਸ
ਨਿਤੀਸ਼ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਦੀ ਤੁਲਨਾ ‘ਗਿਰਗਟ’ ਨਾਲ ਕੀਤੀ ਅਤੇ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ‘ਭਾਰਤ ਜੋੜੋ ਨਿਆਏ ਯਾਤਰਾ’ ਤੋਂ ਡਰੇ ਹੋਏ ਹਨ ਅਤੇ ਇਸ ਤੋਂ ਧਿਆਨ ਹਟਾਉਣ ਲਈ ਇਹ ਸਿਆਸੀ ਡਰਾਮਾ ਰਚਿਆ ਗਿਆ ਹੈ। ਦੂਜੇ ਪਾਸੇ ਭਾਜਪਾ ਨੇਤਾ ਵਿਨੋਦ ਤਾਵੜੇ ਨੇ ਕਿਹਾ ਕਿ ਭਾਜਪਾ ਵਿਧਾਇਕਾਂ ਨੇ ਜੇਡੀਯੂ ਦੇ ਸਮਰਥਨ ਨਾਲ ਬਿਹਾਰ ਵਿੱਚ ਐਨਡੀਏ ਸਰਕਾਰ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version