Saturday, May 4, 2024
Google search engine
Homeਹਰਿਆਣਾਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦੀ ਸੜੀ ਹਾਲਤ 'ਚ ਮਿਲੀ ਲਾਸ਼

ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦੀ ਸੜੀ ਹਾਲਤ ‘ਚ ਮਿਲੀ ਲਾਸ਼

ਯਮੁਨਾਨਗਰ : ਹਰਿਆਣਾ (Haryana) ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਯਮੁਨਾਨਗਰ (Yamunanagar) ‘ਚ ਲਾਰੈਂਸ ਗੈਂਗ ਦੇ ਸ਼ੂਟਰ ਰਾਜਨ (Rajan) ਦਾ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਹੈ। ਰਾਜਨ ਦੀ ਲਾਸ਼ ਪੱਛਮੀ ਯਮੁਨਾ ਦੇ ਕੰਢੇ ਸੜੀ ਹਾਲਤ ‘ਚ ਮਿਲੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਨ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਰਿਹਾ ਸੀ।

ਪੁਲਿਸ ਨੇ ਰਾਜਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮੌਕੇ ’ਤੇ ਬੁਲਾਇਆ। ਰਾਜਨ ਦੀ ਮਾਸੀ ਦੇ ਪੁੱਤਰ ਪ੍ਰਿੰਸ ਨੇ ਦੱਸਿਆ ਕਿ ਲਾਸ਼ ਰਾਜਨ ਦੀ ਹੀ ਹੈ। ਪ੍ਰਿੰਸ ਨੇ ਦੱਸਿਆ ਕਿ ਰਾਜਨ ਕਰੀਬ ਡੇਢ ਸਾਲ ਤੋਂ ਘਰੋਂ ਬਾਹਰ ਰਹਿ ਰਿਹਾ ਸੀ। ਉਸ ਦਾ ਪਰਿਵਾਰ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਸੀ। ਉਹ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਵੀ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਸਾਨੂੰ ਕਿਸੇ ‘ਤੇ ਸ਼ੱਕ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜਨ ਲਾਰੇਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਵੀ ਸ਼ਾਮਲ ਰਿਹਾ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਰਾਜਨ ਦੇ ਕਤਲ ਦਾ ਕਾਰਨ ਵੀ ਦੱਸਿਆ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਜ਼ਿਆਦਾ ਕੁਝ ਨਹੀਂ ਕਿਹਾ ਹੈ। ਇਹ ਦੇਖਣਾ ਬਾਕੀ ਹੈ ਕਿ ਜਾਂਚ ਵਿੱਚ ਕਤਲ ਦਾ ਕਾਰਨ ਕੀ ਕੁਝ ਸਾਹਮਣੇ ਆਉਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments