Sunday, April 28, 2024
Google search engine
Homeਪੰਜਾਬਚੰਡੀਗੜ੍ਹ ਮੇਅਰ ਦੀ ਚੋਣ 'ਚ ਭਾਜਪਾ ਨੇ ਮਾਰੀ ਬਾਜ਼ੀ

ਚੰਡੀਗੜ੍ਹ ਮੇਅਰ ਦੀ ਚੋਣ ‘ਚ ਭਾਜਪਾ ਨੇ ਮਾਰੀ ਬਾਜ਼ੀ

ਪੰਜਾਬ : ਚੰਡੀਗੜ੍ਹ ਮੇਅਰ ਦੀ ਚੋਣ (Election of Chandigarh Mayor) ਲਈ ਪਈਆਂ ਵੋਟਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ। ਇਸ ਚੋਣ ਵਿੱਚ ਭਾਜਪਾ ਨੇ ਮੁੜ ਜਿੱਤ ਹਾਸਲ ਕੀਤੀ ਹੈ। ਇਸ ਚੋਣ ਵਿੱਚ 8 ਵੋਟਾਂ ਰੱਦ ਹੋਣ ਕਾਰਨ ਬੀਜੇਪੀ ਨੂੰ ਜਿੱਤ ਮਿਲੀ ਹੈ। ਜਾਣਕਾਰੀ ਮੁਤਾਬਕ ਭਾਜਪਾ ਦੇ ਮਨੋਜ ਸੋਨਕਰ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੂੰ ਕੁੱਲ 16 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ ਹਨ।

ਆਪ-ਕਾਂਗਰਸ ਗਠਜੋੜ ਦੇ ਕੁਲਦੀਪ ਕੁਮਾਰ ਟੀਟਾ ਅਤੇ ਭਾਜਪਾ ਦੇ ਮਨੋਜ ਸੋਨਕਰ ਵਿਚਾਲੇ ਸਿੱਧਾ ਮੁਕਾਬਲਾ ਸੀ। ਇਸੇ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ‘ਆਪ’-ਕਾਂਗਰਸ ਗਠਜੋੜ ਦੇ ਗੁਰਪ੍ਰੀਤ ਸਿੰਘ ਗਾਬੀ ਅਤੇ ਭਾਜਪਾ ਦੇ ਕੁਲਜੀਤ ਸਿੰਘ ਸਿੱਧੂ ਵਿਚਾਲੇ ਮੁਕਾਬਲਾ ਸੀ। ਜ਼ਿਕਰਯੋਗ ਹੈ ਕਿ ਭਾਜਪਾ ਨੇ ਪਹਿਲਾਂ ਹੀ ਕਿਹਾ ਸੀ ਕਿ ਮੇਅਰ ਉਨ੍ਹਾਂ ਦਾ ਹੀ ਹੋਵੇਗਾ।

ਨਗਰ ਨਿਗਮ ਦੇ ਕੁੱਲ 35 ਚੁਣੇ ਗਏ ਕੌਂਸਲਰਾਂ ਅਤੇ ਪਾਰਲੀਮੈਂਟ ਦੀ ਇੱਕ ਵੋਟ ਨੂੰ ਮਿਲਾ ਕੇ ਕੁੱਲ 36 ਵੋਟਾਂ ਬਣਦੀਆਂ ਹਨ। ਇਨ੍ਹਾਂ ਵਿੱਚੋਂ ‘ਆਪ’-ਕਾਂਗਰਸ ਗਠਜੋੜ (13 ‘ਆਪ’ ਅਤੇ 7 ਕਾਂਗਰਸ) ਕੋਲ 20 ਵੋਟਾਂ ਸਨ ਅਤੇ ਭਾਜਪਾ ਕੋਲ ਕੁੱਲ 15 ਵੋਟਾਂ ਸਨ, ਜਿਸ ‘ਚ ਉਸ ਦੇ 14 ਕੌਂਸਲਰਾਂ ਅਤੇ ਸੰਸਦ ਮੈਂਬਰਾਂ ਦੀ ਇੱਕ-ਇੱਕ ਵੋਟ ਸੀ। ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਦੀ ਇੱਕ ਵੋਟ ਸੀ। ਇਸ ਚੋਣ ‘ਚ 8 ਵੋਟਾਂ ਰੱਦ ਹੋਣ ਕਾਰਨ ਭਾਜਪਾ ਨੂੰ ਜਿੱਤ ਮਿਲੀ ਹੈ ।

 ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਧਮਕਾਉਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਦੌਰਾਨ ਕਾਫੀ ਹੰਗਾਮਾ ਹੋ ਰਿਹਾ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸ਼ਹਿਰ ਦੇ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੁੰਦਾ ਹੈ। ਨਿਗਮ ਦੇ ਮੌਜੂਦਾ ਮੇਅਰ ਦਾ ਕਾਰਜਕਾਲ ਇਸੇ ਮਹੀਨੇ 17 ਜਨਵਰੀ ਨੂੰ ਖਤਮ ਹੋ ਗਿਆ ਸੀ ਅਤੇ ਪ੍ਰਸ਼ਾਸਨ ਨੇ 18 ਤਰੀਕ ਨੂੰ ਨਵੇਂ ਮੇਅਰ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਮੇਅਰ ਦੀ ਚੋਣ ਤੋਂ ਪਹਿਲਾਂ ਨਿਗਮ ਭਵਨ ਵਿਚ ਸਿਆਸੀ ਹੰਗਾਮਾ ਹੋਣ ਕਾਰਨ ਪ੍ਰਸ਼ਾਸਨ ਨੇ 18 ਜਨਵਰੀ ਨੂੰ ਮੇਅਰ ਦੀ ਚੋਣ ਮੁਲਤਵੀ ਕਰ 6 ਫਰਵਰੀ ਨੂੰ ਮੇਅਰ ਦੀ ਚੋਣ ਦਾ ਐਲਾਨ ਕਰ ਦਿੱਤਾ ਸੀ । ਪ੍ਰਸ਼ਾਸਨ ਦੇ ਇਸ ਫ਼ੈਸਲੇ ਖ਼ਿਲਾਫ਼ ‘ਆਪ’ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਮਗਰੋਂ ਅਦਾਲਤ ਨੇ 30 ਜਨਵਰੀ ਨੂੰ ਮੇਅਰ ਦੀਆਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments