ਪੰਜਾਬ : ਅਯੁੱਧਿਆ (Ayodhya) ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ( Chandigarh) ਤੋਂ ਬੱਸ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸੇਵਾ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਆਸ-ਪਾਸ ਚੰਡੀਗੜ੍ਹ ਦੇ ਸੈਕਟਰ-17 ਬੱਸ ਸਟੈਂਡ ਤੋਂ ਸ਼ੁਰੂ ਕੀਤੀ ਜਾਵੇਗੀ।
ਸੀਟੀਯੂ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸੇਵਾ ਰੋਜ਼ਾਨਾ ਦੁਪਹਿਰ 1.30 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਇਹ ਸ਼ਾਮ 4.30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11.05 ਵਜੇ ਚੰਡੀਗੜ੍ਹ ਪਹੁੰਚੇਗੀ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਬੱਸ 19 ਘੰਟਿਆਂ ਵਿੱਚ 947 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਸ ਦੀ ਟਿਕਟ ਦੀ ਕੀਮਤ 1706 ਰੁਪਏ ਰੱਖੀ ਗਈ ਹੈ।