Thursday, May 2, 2024
Google search engine
Homeਪੰਜਾਬ13 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਨੇ...

13 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਨੇ ਕੀਤੇ ਦਿਸ਼ਾ-ਨਿਰਦੇਸ਼ ਜਾਰੀ

ਲੁਧਿਆਣਾ: 13 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਬੋਰਡ ਨੇ ਪੂਰੀ ਤਰ੍ਹਾਂ ਤਿਆਰੀਆਂ ਕਰ ਲਈਆਂ ਹਨ। ਇਸੇ ਲੜੀ ਤਹਿਤ ਬੋਰਡ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਨਾਲ ਸਬੰਧਤ ਪ੍ਰਸ਼ਨ ਪੱਤਰਾਂ ਨੂੰ ਸਕੂਲ ਦੇ ਪ੍ਰਿੰਸੀਪਲ-ਕਮ-ਕੇਂਦਰ ਕੰਟਰੋਲਰ ਨੂੰ ਸੌਂਪ ਕੇ ਬੈਂਕਾਂ ਦੀ ਸੁਰੱਖਿਅਤ ਹਿਰਾਸਤ ਵਿੱਚ ਰੱਖਿਆ ਜਾਵੇਗਾ।

ਇੰਨਾ ਹੀ ਨਹੀਂ, ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜੇਕਰ ਕਿਸੇ ਸਕੂਲ ‘ਚ ਉਮੀਦਵਾਰਾਂ ਦੇ ਬੈਠਣ ਲਈ ਫਰਨੀਚਰ ਦੀ ਕਮੀ ਹੈ ਤਾਂ ਉਸ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਆਪਣੇ ਪੱਧਰ ‘ਤੇ ਪੂਰਾ ਕੀਤਾ ਜਾਵੇ। ਉਮੀਦਵਾਰਾਂ ਨੂੰ ਪ੍ਰੀਖਿਆ ਤੋਂ 1 ਘੰਟਾ ਪਹਿਲਾਂ ਕੇਂਦਰ ‘ਤੇ ਪਹੁੰਚਣ ਦੀ ਹਦਾਇਤ ਵੀ ਦਿੱਤੀ ਗਈ ਹੈ। ਪੱਤਰ ਵਿੱਚ ਸਾਰੇ ਡੀਈਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਪ੍ਰਿੰਸੀਪਲ-ਕਮ-ਕੇਂਦਰ ਕੰਟਰੋਲਰਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਪ੍ਰਸ਼ਨ ਪੱਤਰ ਦੱਸੀਆਂ ਮਿਤੀਆਂ ਅਨੁਸਾਰ ਪ੍ਰਾਪਤ ਹੋਣ ।

ਇਸ ਦੇ ਨਾਲ ਹੀ ਬੋਰਡ ਨੇ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਸੀਟਿੰਗ ਪਲਾਨ ਕੇਂਦਰ ਦੀ ਹਰੇਕ ਜਮਾਤ ਵਿੱਚ 30 ਉਮੀਦਵਾਰਾਂ ਦੇ ਆਧਾਰ ’ਤੇ ਹੀ ਤਿਆਰ ਕੀਤਾ ਜਾਵੇ ਅਤੇ ਅਜਿਹਾ ਪ੍ਰਬੰਧ ਕੀਤਾ ਜਾਵੇ ਕਿ ਇੱਕ ਤੋਂ ਵੱਧ ਉਮੀਦਵਾਰ ਵਾਸ਼ਰੂਮ ਵਿੱਚ ਨਾ ਜਾਣ। ਪ੍ਰਸ਼ਨ ਪੱਤਰ ਕੇਂਦਰ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਕੇਂਦਰ ਕੰਟਰੋਲਰ ਦੀ ਤੈਅ ਕੀਤੀ ਗਈ ਹੈ।

ਬੋਰਡ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਵਿੱਚ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਦੀ ਤਾਇਨਾਤੀ ਡੀਈਓ ਵੱਲੋਂ ਭੇਜੇ ਪੈਨਲ ਤੋਂ ਕੀਤੀ ਜਾਵੇਗੀ। ਨਿਗਰਾਨੀ ਕਰਨ ਵਾਲਾ ਸਟਾਫ ਸਬੰਧਤ ਸਕੂਲ ਦਾ ਹੋਵੇਗਾ। ਜੇਕਰ ਕਿਸੇ ਪ੍ਰੀਖਿਆ ਕੇਂਦਰ ਵਿੱਚ ਸਟਾਫ਼ ਦੇ ਫਰਨੀਚਰ ਦੀ ਘਾਟ ਹੈ, ਤਾਂ ਉਸ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇ। ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣ ਦੀ ਲੋੜ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments