Google search engine
Homeਪੰਜਾਬਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ਨੂੰ ਰੱਖੀ ਗਈ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਸੰਗਰੂਰ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਅਮਨ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਤੱਕ ਪਹੁੰਚ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments