Google search engine
Homeਸੰਸਾਰਕੈਨੇਡਾ 'ਚ ਬ੍ਰਦਰਜ਼ ਕੀਪਰਜ਼ ਗੈਂਗ ਦੇ ਕੇਵਿਨ ਸੰਘਾ 'ਤੇ ਚੱਲੀਆ ਗੋਲੀਆਂ

ਕੈਨੇਡਾ ‘ਚ ਬ੍ਰਦਰਜ਼ ਕੀਪਰਜ਼ ਗੈਂਗ ਦੇ ਕੇਵਿਨ ਸੰਘਾ ‘ਤੇ ਚੱਲੀਆ ਗੋਲੀਆਂ

ਕੈਨੇਡਾ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British Columbia) ਦੇ ਸਰੀ ‘ਚ 24 ਘੰਟਿਆਂ ‘ਚ ਗੋਲੀਬਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। 8 ਵਜੇ ਰਾਤ ਸਰੀ ਦੇ 120 ਐਸਟੀ ਅਤੇ 96 ਐਵੇਨਿਊ ‘ਤੇ ਇਹ ਘਟਨਾ ਵਾਪਰੀ ਹੈ। ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਉਸ ਵਿਅਕਤੀ ਦੀ ਪਛਾਣ ਬ੍ਰਦਰਜ਼ ਕੀਪਰਜ਼ ਗੈਂਗ ਦੇ ਕੇਵਿਨ ਸੰਘਾ ਵਜੋਂ ਹੋਈ ਹੈ। 2 ਫਰਵਰੀ ਨੂੰ, ਦੁਪਹਿਰ 1:33 ਵਜੇ, ਸਰੀ RCMP ਨੇ 120ਵੀਂ ਸਟਰੀਟ ਦੇ 8400 ਬਲਾਕ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲਣ ‘ਤੇ ਪੁਲਿਸ ਅਧਿਕਾਰੀ ਘਟਨਾ ਦੇ ਸਥਾਨ ‘ਤੇ ਪਹੁੰਚੇ ਅਤੇ ਇੱਕ ਕਾਰ ਵਿੱਚ ਕੇਵਿਨ ਸੰਘਾ ਨੂੰ ਜ਼ਖਮੀ ਹਾਲਤ ਵਿੱਚ ਪਾਇਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਸ ਦੌਰਾਨ, ਸਰੀ ਆਰਸੀਐਮਪੀ ਨੂੰ ਦੁਪਹਿਰ 2:07 ਵਜੇ ਦੇ ਕਰੀਬ 179ਵੀਂ ਸਟਰੀਟ ਦੇ 9900 ਬਲਾਕ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦੀ ਰਿਪੋਰਟ ਮਿਲੀ। ਦੋਵਾਂ ਘਟਨਾਵਾਂ ਦੇ ਇੱਕ ਦੂਜੇ ਨਾਲ ਜੁੜੇ ਹੋਣ ਦਾ ਸ਼ੱਕ ਹੈ। ਉੱਤਰ ਵੱਲ ਅਤੇ 84 ਐਵੇਨਿਊ ਤੋਂ 82 ਐਵੇਨਿਊ , 120 ਸਟ੍ਰੀਟ ਤੋਂ 122 ਸਟ੍ਰੀਟ ਪੂਰਬ ਵੱਲ ਸੜਕਾਂ ਬੰਦ ਹਨ। ਪੁਲਿਸ ਨੇ ਲੋਕਾਂ ਨੂੰ ਆਵਾਜਾਈ ਦੀ ਭੀੜ ਨੂੰ ਘੱਟ ਕਰਨ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਦੋਵੇਂ ਘਟਨਾਵਾਂ ਦੀ ਜਾਂਚ ਸਰੀ ਆਰਸੀਐਮਪੀ ਜਨਰਲ ਇਨਵੈਸਟੀਗੇਸ਼ਨ ਯੂਨਿਟ (ਜੀਆਈਯੂ) ਵੱਲੋਂ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਕੁਝ ਸਮਾਂ ਪਹਿਲਾਂ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਇੱਕ ਸਾਥੀ ਦੇ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ ਸਨ। ਕੈਨੇਡੀਅਨ ਮੀਡੀਆ ਮੁਤਾਬਕ ਜਿਸ ਨਿਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਸ ਦੇ ਮਾਲਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਘਟਨਾ ਵੀਰਵਾਰ ਤੜਕੇ ਵਾਪਰੀ ਅਤੇ ਗਵਾਹਾਂ ਨੇ ਦੱਸਿਆ ਕਿ ਘਰ ਦੇ ਨਾਲ-ਨਾਲ ਘਰ ਵਿੱਚ ਖੜ੍ਹੀ ਇੱਕ ਕਾਰ ਨੂੰ ਵੀ ਗੋਲੀਆਂ ਲੱਗੀਆਂ ਸਨ। ਸਰੀ ਆਰਸੀਐਮਪੀ ਨੇ ਕਿਹਾ ਕਿ 1 ਫਰਵਰੀ ਨੂੰ, ਲਗਭਗ 1:21 ਵਜੇ, ਉਸ ਨੂੰ ਇੱਕ ਰਿਹਾਇਸ਼ ‘ਤੇ ਗੋਲੀ ਚੱਲਣ ਦੀ ਰਿਪੋਰਟ ਮਿਲੀ ਅਤੇ ਫਰੰਟਲਾਈਨ ਅਫਸਰਾਂ ਨੇ ਘਟਨਾ ਸਥਾਨ ‘ਤੇ ਜਾ ਕੇ ਗੋਲੀਬਾਰੀ ਨਾਲ ਸਬੰਧਤ ਸਬੂਤ ਲੱਭੇ।’ ਦੱਸ ਦੇਈਏ ਕਿ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments