PM ਮੋਦੀ ਨੇ ਉੜੀਸਾ ਵਾਸੀਆ ਨੂੰ ਦਿੱਤਾ ਇਹ ਵੱਡਾ ਤੋਹਫ਼ਾ

0
210

ਉੜੀਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਉੜੀਸਾ ਦੌਰੇ ‘ਤੇ ਹਨ। ਉੜੀਸਾ ਦੌਰੇ ‘ਤੇ ਸੰਬਲਪੁਰ ਦੇ ਦੌਰੇ ਦੌਰਾਨ ਉਨ੍ਹਾਂ ਨੇ ਕਈ ਮਹੱਤਵਪੂਰਨ ਪ੍ਰੋਜੈਕਟਾਂ (Important projects) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ, ‘ਓਡੀਸ਼ਾ ਦੀ ਵਿਕਾਸ ਯਾਤਰਾ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਮੈਂ ਲਗਭਗ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਲਈ ਉੜੀਸਾ ਦੇ ਲੋਕਾਂ ਨੂੰ  ਦਿਲੋਂ ਵਧਾਈ ਦਿੰਦਾ ਹਾਂ। ਮੈਂ ਰਾਜ ਨੂੰ 70,000 ਕਰੋੜ ਰੁਪਏ ਸਮਰਪਿਤ ਕਰਦਾ ਹਾਂ।

ਇਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੌਰਾਨ ਉਨ੍ਹਾਂ ਕਿਹਾ, ‘ਵਿਕਸਤ ਭਾਰਤ ਦੇ ਸੁਪਨੇ ਨੂੰ ਅਸੀਂ ਉਦੋਂ ਹੀ ਸਾਕਾਰ ਕਰ ਸਕਦੇ ਹਾਂ ਜਦੋਂ ਭਾਰਤ ਦਾ ਹਰ ਰਾਜ ਵਿਕਸਤ ਹੋਵੇਗਾ। ਇਸ ਨੂੰ ਯਕੀਨੀ ਬਣਾਉਣ ਲਈ, ਅਸੀਂ ਪਿਛਲੇ ਦਸ ਸਾਲਾਂ ਵਿੱਚ ਹਰ ਖੇਤਰ ਵਿੱਚ ਓਡੀਸ਼ਾ ਦਾ ਸਮਰਥਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੰਬਲਪੁਰ ਵਿਖੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਵਿੱਚ 400 ਕਰੋੜ ਰੁਪਏ ਦੇ ਸਥਾਈ ਕੈਂਪਸ ਤੋਂ ਇਲਾਵਾ, ਊਰਜਾ, ਸੜਕਾਂ ਅਤੇ ਰੇਲਵੇ ਵਰਗੇ ਕਈ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗਤੀਸ਼ੀਲਤਾ ਨੂੰ ਬਿਹਤਰ ਬਣਾਉਣ ਲਈ ਪੁਰੀ-ਸੋਨੇਪੁਰ-ਪੁਰੀ ਵੀਕਲੀ ਐਕਸਪ੍ਰੈਸ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੇ ਨਾਲ ਹੀ ‘ਪ੍ਰਧਾਨ ਮੰਤਰੀ ਊਰਜਾ ਗੰਗਾ’ ਤਹਿਤ ਕਰੀਬ 2,450 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਜਗਦੀਸ਼ਪੁਰ-ਹਲਿਦਿਆ ਅਤੇ ਬੋਕਾਰੋ-ਧਾਮਰਾ ਪਾਈਪਲਾਈਨਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਪੀਐਮ ਮੋਦੀ ਤੋਂ ਇਲਾਵਾ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਰਾਜਪਾਲ ਰਘੁਬਰ ਦਾਸ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here