Google search engine
Homeਦੇਸ਼CM ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

CM ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀਆਂ ਮੁਸੀਬਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ (Crime Branch) ਦੀ ਇੱਕ ਟੀਮ ਅੱਜ ਸਵੇਰੇ ਕੇਜਰੀਵਾਲ ਦੇ ਨਿਵਾਸ ‘ਤੇ ਉਨ੍ਹਾਂ ਦੇ ਇਸ ਦਾਅਵੇ ਦੀ ਜਾਂਚ ਲਈ ਨੋਟਿਸ ਦੇਣ ਲਈ ਪਹੁੰਚੀ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਟੀਮ ਦੀ ਅਗਵਾਈ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਪੱਧਰ ਦੇ ਅਧਿਕਾਰੀ ਕਰ ਰਹੇ ਹਨ ਅਤੇ ਇਹ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿੱਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਪਹੁੰਚੀ ਹੈ।

ਸ਼ੁੱਕਰਵਾਰ ਸ਼ਾਮ ਨੂੰ ਵੀ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਕੇਜਰੀਵਾਲ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਦੇ ਘਰ ਪਹੁੰਚੀਆਂ ਸਨ। ਪਰ ਸੂਤਰਾਂ ਨੇ ਕਿਹਾ ਕਿ ਪੁਲਿਸ ਟੀਮਾਂ ਨੋਟਿਸ ਨਹੀਂ ਭੇਜ ਸਕੀਆਂ ਕਿਉਂਕਿ ਕੇਜਰੀਵਾਲ ਦੇ ਘਰ ਦੇ ਅਧਿਕਾਰੀਆਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਆਤਿਸ਼ੀ ਵੀ ਮੌਜੂਦ ਨਹੀਂ ਸੀ। ਇਹ ਘਟਨਾ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਦਿੱਲੀ ਇਕਾਈ ਵੱਲੋਂ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਸ਼ਿਕਾਇਤ ਸੌਂਪਣ ਤੋਂ ਕੁਝ ਦਿਨ ਬਾਅਦ ਆਈ ਹੈ। ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਭਾਜਪਾ ਪਾਰਟੀ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੀਐਮ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਅਤੇ ਕਿਹਾ ਸੀ- “ਅਸੀਂ ਕੁਝ ਦਿਨਾਂ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਅਸੀਂ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਹੋਰਾਂ ਨਾਲ ਵੀ ਗੱਲ ਕਰ ਰਹੇ ਹਾਂ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ।ਇਸ ‘ਚ ਤੁਸੀਂ ਵੀ ਸ਼ਾਮਿਲ ਹੋ ਸਕਦੇ ਹੋ ਇਸ ਲਈ ਅਸੀ ਤੁਹਾਨੂੰ 25 ਕਰੋੜ ਰੁਪਏ ਦਵਾਂਗੇ ਅਤੇ ਭਾਜਪਾ ਦੀ ਟਿਕਟ ‘ਤੇ ਚੋਣ ਲੜਾਂਗੇ।

21 ਵਿਧਾਇਕਾਂ ਨਾਲ ਸੰਪਰਕ ਕੀਤਾ
ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ। ਪਿਛਲੇ ਨੌਂ ਸਾਲਾਂ ਵਿੱਚ ਉਨ੍ਹਾਂ ਨੇ ਸਾਡੀ ਸਰਕਾਰ ਨੂੰ ਡੇਗਣ ਲਈ ਕਈ ਸਾਜ਼ਿਸ਼ਾਂ ਰਚੀਆਂ। ਪਰ ਉਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ।

ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿੱਚ ਨਾਕਾਮ ਹੋਣਗੇ
ਰੱਬ ਅਤੇ ਲੋਕਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ। ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਇਕੱਠੇ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿੱਚ ਨਾਕਾਮ ਹੋਣਗੇ। ਇਹ ਲੋਕ ਜਾਣਦੇ ਹਨ ਕਿ ਸਾਡੀ ਸਰਕਾਰ ਨੇ ਦਿੱਲੀ ਦੇ ਲੋਕਾਂ ਲਈ ਕਿੰਨਾ ਕੰਮ ਕੀਤਾ ਹੈ। ਉਨ੍ਹਾਂ ਦੁਆਰਾ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਅਸੀਂ ਬਹੁਤ ਕੁਝ ਪੂਰਾ ਕੀਤਾ ਹੈ । ਦਿੱਲੀ ਦੇ ਲੋਕ ‘ਆਪ’ ਨੂੰ ਬੇਹੱਦ ਪਿਆਰ ਕਰਦੇ ਹਨ। ਇਸ ਲਈ ਚੋਣਾਂ ਵਿੱਚ ‘ਆਪ’ ਨੂੰ ਹਰਾਉਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ। ਇਸ ਲਈ ਉਹ ਨਕਲੀ ਸ਼ਰਾਬ ਘੁਟਾਲੇ ਦੇ ਬਹਾਨੇ ਗ੍ਰਿਫਤਾਰ ਕਰਕੇ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments