ਪੰਜਾਬ : ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੀ ਸ਼ਰਨ ਲਈ ਹੈ ਅਤੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਗੈਂਗਸਟਰ ਅਰਸ਼ ਡੱਲਾ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
ਸੁਖਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ। ਇਸ ਕਾਰਨ ਆਪਣੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨੇ ਹਥਿਆਰ ਵਾਪਸ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਲਈ ਤੈਅ ਕੀਤੀ ਗਈ ਹੈ।