ਜਲੰਧਰ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨੇ ਨਵੀਂ ਦਿੱਲੀ ਵਿਖੇ ਪਹਿਲੀ ਵਾਰ ਮੀਡੀਆ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਚਾਰ ਅਤੇ ਮਾਰਗ ਵੱਖ-ਵੱਖ ਹੋ ਸਕਦੇ ਹਨ ਪਰ ਪਰਮ ਪਿਤਾ ਪਰਮ ਆਤਮਾ ਇੱਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਬਹੁਤ ਵਧੀਆ ਰਹੀ। ਬਾਬਾ ਜੀ ਨੇ ਕਿਹਾ- All The Best Everybody. ਉਹ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਦੀ ਕਾਰਵਾਈ ਦੇਖਣ ਲਈ ਆਏ ਸਨ। ਉਨ੍ਹਾਂ ਨਾਲ ਵੱਖ-ਵੱਖ ਧਰਮਾਂ ਦੇ ਗੁਰੂ ਅਤੇ ਪ੍ਰਚਾਰਕ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 1990 ਵਿੱਚ ਗੱਦੀ ਸੰਭਾਲੀ ਸੀ। ਉਦੋਂ ਤੋਂ ਉਹ ਹਮੇਸ਼ਾ ਮੀਡੀਆ ਤੋਂ ਦੂਰ ਰਹੇ ਪਰ ਕਰੋਨਾ ਦੇ ਦੌਰ ਵਿੱਚ ਜਦੋਂ ਡੇਰਾ ਬਿਆਸ ਅਤੇ ਸਤਸੰਗ ਘਰਾਂ ਵਿੱਚ ਲੰਬੇ ਸਮੇਂ ਤੱਕ ਸਤਿਸੰਗ ਨਹੀਂ ਹੁੰਦੇ ਸਨ ਤਾਂ ਬਾਬਾ ਜੀ ਨੇ ਆਨਲਾਈਨ ਜੁੜ ਕੇ ਸੰਗਤਾਂ ਨੂੰ ਦਰਸ਼ਨ ਦਿੱਤੇ ਅਤੇ ਅਧਿਆਤਮਕ ਸਵਾਲਾਂ ਦੇ ਜਵਾਬ ਵੀ ਦਿੱਤੇ ਸਨ। ਉਦੋਂ ਤੋਂ ਹੀ ਉਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।