ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

0
280

ਪੰਜਾਬ : ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ (compensation) ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਖੇਤੀਬਾੜੀ ਮੰਤਰੀ ਖੁੱਡੀਆ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਇਸ ਵਾਰ ਨਹਿਰੀ ਪਾਣੀ  ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹੁੰਚੇਗਾ। ਫਸਲਾਂ ਦੇ ਨੁਕਸਾਨ ਦਾ ਪਹਿਲਾਂ ਮੁਲਾਂਕਣ ਕੀਤਾ ਜਾਵੇਗਾ ਅਤੇ ਫਿਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਕਿਸਾਨ ਉਤਪਾਦਕ ਕੰਪਨੀਆਂ (FPS) ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰੀਆਂ ਹਨ ਅਤੇ FPC ਨੇ ਉਨ੍ਹਾਂ ਦੇ ਕਾਰੋਬਾਰ ਦੇ ਵਾਧੇ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਮੰਤਰੀ ਖੁੱਡੀਆ ਨੇ ਡਰੋਨ ਪਾਇਲ ਦੀ ਸਿਖਲਾਈ ਲੈਣ ਵਾਲੀਆਂ ਲੁਧਿਆਣਾ, ਬਰਨਾਲਾ, ਰੂਪਨਗਰ, ਮੋਗਾ ਤੋਂ ਐਫਪੀਸੀ ਦੀਆਂ 25 ਮਹਿਲਾ ਮੈਂਬਰਾਂ ਨੂੰ ਸਨਮਾਨਿਤ ਕੀਤਾ ਹੈ । ਇਸ ਦੌਰਾਨ ਉੱਚ ਗੁਣਵੱਤਾ ਵਾਲੇ ਬੀਜਾਂ, ਕੀਟਨਾਸ਼ਕਾਂ ਅਤੇ ਪ੍ਰੋਜੈਕਟਾਂ ਰਾਹੀਂ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here