Home ਪੰਜਾਬ 50 ਨਵੀਆਂ ਰੇਲ ਗੱਡੀਆਂ ਨੂੰ ਚਲਾਉਣ ਦੀ ਮਿਲੀ ਮਨਜ਼ੂਰੀ

50 ਨਵੀਆਂ ਰੇਲ ਗੱਡੀਆਂ ਨੂੰ ਚਲਾਉਣ ਦੀ ਮਿਲੀ ਮਨਜ਼ੂਰੀ

0

ਕੋਟਕਪੂਰਾ : ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਹਾਲ ਹੀ ਵਿੱਚ, ਸਰਕਾਰ ਦੁਆਰਾ ਦਰਭੰਗਾ-ਅਯੁੱਧਿਆ-ਆਨੰਦ ਵਿਹਾਰ ਟਰਮੀਨਲ ਅੰਮ੍ਰਿਤ ਭਾਰਤ ਐਕਸਪ੍ਰੈਸ ਅਤੇ ਮਾਲਦਾ ਟਾਊਨ-ਸਰ ਐਮ. ਵਿਸ਼ਵੇਸ਼ਵਰਿਆ ਟਰਮੀਨਸ (ਬੈਂਗਲੁਰੂ) ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਦੋ ਅੰਮ੍ਰਿਤ ਭਾਰਤ ਟਰੇਨਾਂ ਦੀ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਅਜਿਹੀਆਂ 50 ਨਵੀਆਂ ਰੇਲ ਗੱਡੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਕੇਂਦਰੀ ਰੇਲ ਮੰਤਰੀ ਨੇ ਐਕਸ ‘ਤੇ ਘੋਸ਼ਣਾ ਕੀਤੀ ਕਿ ਪਿਛਲੇ ਸਾਲ 30 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 2 ਅੰਮ੍ਰਿਤ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ 50 ਨਵੀਆਂ ਅੰਮ੍ਰਿਤ ਭਾਰਤ ਗੱਡੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੰਤਰਿਮ ਬਜਟ ਤੋਂ ਪਹਿਲਾਂ ਕਿਹਾ ਸੀ ਕਿ ਦੇਸ਼ ਵਿੱਚ ਹਰ ਸਾਲ 300 ਤੋਂ 400 ਅੰਮ੍ਰਿਤ ਭਾਰਤ ਐਕਸਪ੍ਰੈਸ ਚਲਾਈ ਜਾਵੇਗੀ।

ਹਾਲਾਂਕਿ ਹੁਣ ਇਸ ਵੱਡੇ ਐਲਾਨ ਨੇ ਉਸ ਗੱਲ ‘ਤੇ ਮੋਹਰ ਲਾ ਦਿੱਤੀ ਹੈ। ਅੰਮ੍ਰਿਤ ਭਾਰਤ ਐਕਸਪ੍ਰੈਸ ਤੋਂ ਪਹਿਲਾਂ ਭਾਰਤ ਵਿੱਚ ਵੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਸੀ, ਜਿਸ ਦੀ ਦੇਸ਼ ਦੇ ਲੋਕਾਂ ਨੇ ਬਹੁਤ ਸ਼ਲਾਘਾ ਕੀਤੀ ਸੀ। ਇਸ ਕਾਮਯਾਬੀ ਤੋਂ ਬਾਅਦ ਕੇਂਦਰ ਸਰਕਾਰ ਨੇ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ ਕੀਤੀ, ਜਿਸ ਨੂੰ ਲੋਕਾਂ ਦਾ ਭਰਪੂਰ ਪਿਆਰ ਮਿਲਿਆ।

NO COMMENTS

LEAVE A REPLY

Please enter your comment!
Please enter your name here

Exit mobile version