Home Uncategorized CM ਮਾਨ ਅੱਜ ਜਲੰਧਰ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

CM ਮਾਨ ਅੱਜ ਜਲੰਧਰ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

0
Chandigarh, Mar 30 (ANI): Punjab Chief Minister Bhagwant Mann addresses a press conference, in Chandigarh on Wednesday. (ANI Photo)

ਪੰਜਾਬ: ਅੱਜ ਜ਼ਿਲ੍ਹਾ ਜਲੰਧਰ ਨੂੰ ਵੱਡਾ ਤੋਹਫ਼ਾ ਮਿਲਣ ਵਾਲਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਨਕੋਦਰ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਸਬੰਧੀ ਇੱਕ ਵੱਡਾ ਇਕੱਠ ਕੀਤਾ ਗਿਆ ਹੈ, ਜੋ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਤਿਆਰੀਆਂ ਦੀ ਖੁਦ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਿਕਾਸ ਕਾਰਜਾਂ ਦੇ ਨਾਲ-ਨਾਲ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਵਿੱਚ ਆਮ ਲੋਕਾਂ ਦੇ ਆਸਾਨ ਦਾਖ਼ਲੇ, ਬੈਠਣ ਦੇ ਪ੍ਰਬੰਧ, ਸਾਫ਼-ਸਫ਼ਾਈ, ਮੈਡੀਕਲ ਟੀਮ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋੜੀਂਦੀ ਪੁਲਿਸ ਤਾਇਨਾਤੀ, ਟਰੈਫਿਕ ਪ੍ਰਬੰਧ, ਪਾਰਕਿੰਗ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version