Google search engine
Homeਦੇਸ਼ਦਿੱਲੀ ਦੀ ਸੁਪਰੀਮੋ ਕੇਜਰੀਵਾਲ ਸਰਕਾਰ ਨੇ ਕੀਤਾ ਵੱਡਾ ਐਲਾਨ

ਦਿੱਲੀ ਦੀ ਸੁਪਰੀਮੋ ਕੇਜਰੀਵਾਲ ਸਰਕਾਰ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ (Finance Minister Atishi) ਨੇ ਅੱਜ ਕੇਜਰੀਵਾਲ ਸਰਕਾਰ ਦਾ 10ਵਾਂ ਬਜਟ ਪੇਸ਼ ਕੀਤਾ ਹੈ। ਬਜਟ ਵਿੱਚ ਸਿੱਖਿਆ ਲਈ 16,396 ਕਰੋੜ ਰੁਪਏ ਰੱਖੇ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਹੁਣ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ।

18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਕੇਜਰੀਵਾਲ ਸਰਕਾਰ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੇਵੇਗੀ। ਜਾਣਕਾਰੀ ਅਨੁਸਾਰ ਵਿੱਤ ਮੰਤਰੀ ਆਤਿਸ਼ੀ ਨੇ ਅੱਜ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਬਜਟ ਵਿੱਚ ਬਜ਼ੁਰਗਾਂ ਦੀ ਤੀਰਥ ਯਾਤਰਾ ਲਈ 80 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਦਿੱਲੀ ਸਰਕਾਰ ਅਗਲੇ ਸਾਲ ਤੋਂ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਸ਼ੁਰੂ ਕਰੇਗੀ।

ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ।ਮੰਤਰੀ ਆਤਿਸ਼ੀ ਨੇ ਕਿਹਾ ਕਿ ਚਾਲੂ ਸਾਲ ਦੇ ਬਜਟ ਨੂੰ ਸੋਧ ਕੇ 74900 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਸਥਾਨਕ ਸੰਸਥਾਵਾਂ ਨੂੰ ਲਗਭਗ 8.5 ਹਜ਼ਾਰ ਕਰੋੜ ਰੁਪਏ ਦਿੱਤੇ ਜਾਣਗੇ। ਹਸਪਤਾਲਾਂ ਲਈ 6000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਮੁਹੱਲਾ ਕਲੀਨਿਕ ਲਈ 2000 ਕਰੋੜ ਰੁਪਏ ਦਾ ਪ੍ਰਬੰਧ ਹੈ। ਦਵਾਈਆਂ ਲਈ 600 ਕਰੋੜ ਰੁਪਏ ਦਾ ਪ੍ਰਬੰਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments