Home ਪੰਜਾਬ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹੋਈ ਹਾਦਸਾਗ੍ਰਸਤ

ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹੋਈ ਹਾਦਸਾਗ੍ਰਸਤ

0

ਲੁਧਿਆਣਾ: ਲੁਧਿਆਣਾ ਬੱਸ ਸਟੈਂਡ ਤੋਂ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ। ਇਸ ਦੇ ਨਾਲ ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਦਾਖਲ ਕਰਵਾਇਆ।ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ।

ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬੱਸ ਬ੍ਰੇਕ ਫੇਲ੍ਹ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।

NO COMMENTS

LEAVE A REPLY

Please enter your comment!
Please enter your name here

Exit mobile version