Home ਪੰਜਾਬ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ‘ਚ ਰਜਿਸਟ੍ਰੇਸ਼ਨ ਦੀ ਮਿਤੀ ‘ਚ ਹੋਇਆ ਵਾਧਾ

ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ‘ਚ ਰਜਿਸਟ੍ਰੇਸ਼ਨ ਦੀ ਮਿਤੀ ‘ਚ ਹੋਇਆ ਵਾਧਾ

0

ਪੰਜਾਬ : ਪੰਜਾਬ ਸਰਕਾਰ (The Punjab Government) ਵੱਲੋਂ ਸਥਾਪਿਤ ਕੀਤੇ ਗਏ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ (Eminence And Meritorious) ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਲਈ ਸਰਕਾਰ ਨੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿੱਖਿਆ ਨੂੰ ਕ੍ਰਾਂਤੀ ਦਾ ਹਿੱਸਾ ਬਣਨਾ ਚਾਹੀਦਾ ਹੈ।

ਮਾਪੇ https://schoolofeminence.pseb.ac.in ਲਿੰਕ ‘ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲਾ ਕਰਵਾ ਸਕਦੇ ਹਨ। ਸਰਕਾਰ ਨੇ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਮਿਤੀ ਵਧਾ ਕੇ 15 ਮਾਰਚ ਤੋਂ 19 ਮਾਰਚ ਕਰ ਦਿੱਤੀ ਗਈ ਹੈ। ਦਾਖਲਾ ਪ੍ਰਕਿਰਿਆ ਲਈ ਰੋਲ ਨੰਬਰ (ਐਡਮਿਟ ਕਾਰਡ) ਜਾਰੀ ਕਰਨ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ 30 ਮਾਰਚ (ਸ਼ਨੀਵਾਰ), 2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਮ ਪ੍ਰਵੇਸ਼ ਪ੍ਰੀਖਿਆ ਹੋਵੇਗੀ। ਇਸ ਪ੍ਰੀਖਿਆ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ। ਅਪਲਾਈ ਕਰਨ ਲਈ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਵੈੱਬਸਾਈਟ ‘ਤੇ ਜਾ ਕੇ www.ssapunjab.org ‘ਤੇ ਲਾਗਇਨ ਕਰਨਾ ਹੋਵੇਗਾ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹਨ।

NO COMMENTS

LEAVE A REPLY

Please enter your comment!
Please enter your name here

Exit mobile version