ਫਗਵਾੜਾ ਦੇ ਭੁੱਲਾਰਾਈ ਪਿੰਡ ‘ਚ ਮਿਲੀ ਨੌਜਵਾਨ ਦੀ ਲਾਸ਼

0
238

ਫਗਵਾੜਾ : ਫਗਵਾੜਾ ਦੇ ਪਿੰਡ ਭੁੱਲਾਰਾਈ (Bhularai Village) ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ 35 ਸਾਲਾ ਨੌਜਵਾਨ ਦੀ ਉਸ ਦੇ ਹੀ ਘਰ ‘ਚੋਂ ਲਾਸ਼ ਬਰਾਮਦ ਹੋਈ। ਇਸ ਤੋਂ ਬਾਅਦ ਪਿੰਡ ਦੇ ਰਹਿਣ ਵਾਲੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਕੇ ਥਾਣਾ ਸਦਰ ਫਗਵਾੜਾ ਦੇ ਪੁਲਿਸ ਮੁਲਾਜ਼ਮਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਛਾਣ ਗੁਰਪ੍ਰੇਸ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਭੁੱਲਾਰਾਈ ਵਜੋਂ ਹੋਈ ਹੈ।

ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਸਬੰਧੀ ਜਿੱਥੇ ਪਿੰਡ ਵਾਸੀਆਂ ਵੱਲੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ, ਗੱਲਬਾਤ ਦੌਰਾਨ ਫਗਵਾੜਾ ਦੇ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਇਸ ਘਟਨਾ ਤੋਂ ਬਾਅਦ ਪਿੰਡ ਭੁੱਲਾਰਾਈ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here