Home ਪੰਜਾਬ CM ਮਾਨ ਨੇ ਅੱਜ ਬਠਿੰਡਾ ਵਿਖੇ ਵਿਧਾਇਕਾਂ ਤੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ...

CM ਮਾਨ ਨੇ ਅੱਜ ਬਠਿੰਡਾ ਵਿਖੇ ਵਿਧਾਇਕਾਂ ਤੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

0

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਅੱਜ ਬਠਿੰਡਾ (Bathinda) ਵਿਖੇ ਅਹਿਮ ਬੈਠਕ ਹੋਈ ਜਿਸ ‘ਚ ਲੋਕ ਸਭਾ ਚੋਣਾਂ (The Lok Sabha Election) ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਬਠਿੰਡਾ ਵਿਖੇ ਵਿਧਾਇਕਾਂ ਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਤੇ ਬਠਿੰਡਾ ਲੋਕਸਭਾ ਹਲਕੇ ਲਈ ਰਣਨੀਤੀ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ… ਮੀਟਿੰਗ ਦੌਰਾਨ ਸਾਡੇ ਉਮੀਦਵਾਰ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਵੀ ਨਾਲ ਮੌਜੂਦ ਰਹੇ ਤੇ ਸਾਰਿਆਂ ਨੇ ਇਹ ਸੀਟ ਜਿੱਤਣ ਦੀ ਹਾਮੀ ਭਰੀ…
ਇਨਕਲਾਬ ਜ਼ਿੰਦਾਬਾਦ

ਦੱਸ ਦਈਏ ਕਿ ਲੋਕ ਸਭਾ ਦੀਆ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆ ਚੋਣ ਪ੍ਰਚਾਰ ਵਿੱਚ ਲੱਗੀਆ ਹੋਈਆ ਹਨ।’ਆਪ” ਨੇ 14 ਮਾਰਚ ਨੂੰ ਆਪਣੇ 8 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਸੀ ਅਤੇ ਆਉਣ ਵਾਲੇ 5 ਦਿਨਾਂ ‘ਚ ਉਹ ਆਪਣੇ ਬਾਕੀ ਦੇ 5 ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰੇਗੀ ।

NO COMMENTS

LEAVE A REPLY

Please enter your comment!
Please enter your name here

Exit mobile version