Google search engine
Homeਪੰਜਾਬਲੁਧਿਆਣਾ ‘ਚ ਗੰਦੇ ਨਾਲੇ ਚੋਂ ਹੋਈ ਔਰਤ ਦੀ ਲਾਸ਼ ਬਰਾਮਦ

ਲੁਧਿਆਣਾ ‘ਚ ਗੰਦੇ ਨਾਲੇ ਚੋਂ ਹੋਈ ਔਰਤ ਦੀ ਲਾਸ਼ ਬਰਾਮਦ

ਲੁਧਿਆਣਾ: ਲੁਧਿਆਣਾ (Ludhiana) ਵਿੱਚ ਇੱਕ ਗੰਦੇ ਨਾਲੇ (A Dirty Drain) ਵਿੱਚੋਂ ਇੱਕ ਔਰਤ ਦੀ ਲਾਸ਼ (The Dead Body) ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਕੁੰਦਨਪੁਰੀ ਇਲਾਕੇ ‘ਚ ਸਥਿਤ ਇਕ ਗੰਦੇ ਨਾਲੇ ‘ਚੋਂ ਔਰਤ ਦੀ ਲਾਸ਼ ਬਰਾਮਦ ਹੋਣ ‘ਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਦਰਅਸਲ ਨਗਰ ਨਿਗਮ ਵੱਲੋਂ ਉਕਤ ਡਰੇਨ ਦੀ ਸਫ਼ਾਈ ਕਰਵਾਈ ਜਾ ਰਹੀ ਸੀ ਅਤੇ ਇਸੇ ਦੌਰਾਨ ਔਰਤ ਦੀ ਲਾਸ਼ ਜੇ.ਸੀ.ਬੀ. ਮਸ਼ੀਨ ਵਿੱਚ ਫਸ ਗਈ। ਔਰਤ ਦੀ ਲਾਸ਼ ਬਰਾਮਦ ਹੋਣ ‘ਤੇ ਆਸਪਾਸ ਦੇ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਇਸ ਦੀ ਸੂਚਨਾ ਥਾਣਾ ਨੰ. 8 ਦੀ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ। ਲੋਕਾਂ ਨੂੰ ਸ਼ੱਕ ਹੈ ਕਿ ਔਰਤ ਦੀ ਹੱਤਿਆ ਕਰਕੇ ਉਸ ਨੂੰ ਨਾਲੇ ‘ਚ ਸੁੱਟ ਦਿੱਤਾ ਗਿਆ ਹੈ ਪਰ ਫਿਲਹਾਲ ਔਰਤ ਦੀ ਮੌਤ ਕਿਵੇਂ ਹੋਈ, ਇਸ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments