ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੋਹਾਲੀ (Mohali) ‘ਚ ਪਾਰਟੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਆਗੂ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਪਾਰਟੀ ਆਗੂਆਂ ਨੇ ਮੋਹਾਲੀ ਤੋਂ ਗਵਰਨਰ ਹਾਊਸ ਤੱਕ ਧਰਨਾ ਦੇਣਾ ਹੈ। ਆਗੂਆਂ ਨੇ ਕਿਹਾ ਕਿ ਕੇਜਰੀਵਾਲ ਹੀ ਇੱਕ ਅਜਿਹਾ ਨੇਤਾ ਹੈ ਜੋ ਪ੍ਰਧਾਨ ਮੰਤਰੀ ਮੋਦੀ ਨੂੰ ਹਰ ਮੁੱਦੇ ‘ਤੇ ਘੇਰਦਾ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁਝ ਕਰਨਾ ਪਵੇਗਾ ਅਤੇ ਲੋਕ ਸਭ ਕੁਝ ਬਦਲ ਦੇਣਗੇ। ਆਗੂਆਂ ਨੇ ਕਿਹਾ ਕਿ ਉਹ ਕੇਜਰੀਵਾਲ ਸਾਹਬ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਪ੍ਰਧਾਨ ਮੰਤਰੀ ਮੋਦੀ ਨੂੰ ਮੂੰਹ ਤੋੜ ਜਵਾਬ ਦੇਵੇਗੀ।