Wednesday, May 1, 2024
Google search engine
Homeਪੰਜਾਬਪ੍ਰਨੀਤ ਕੌਰ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ

ਪ੍ਰਨੀਤ ਕੌਰ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ

ਪਟਿਆਲਾ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) ਦੀ ਧਰਮ ਪਤਨੀ ਪ੍ਰਨੀਤ ਕੌਰ (Praneet Kaur) ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ (Baba Gurinder Singh Dhillon Ji) ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ।

ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਪੇਜ ‘ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਤੋਂ ਇਲਾਹੀ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਪਟਿਆਲਾ ਤੋਂ ਮੁਅੱਤਲ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੇਟੇ ਰਣਇੰਦਰ ਸਿੰਘ ਅਤੇ ਬੇਟੀ ਜੈਇੰਦਰ ਕੌਰ ਦੇ ਨਾਲ ਸਤੰਬਰ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ, ਜਦਕਿ ਪ੍ਰਨੀਤ ਕੌਰ ਜੋ 1999 (13ਵੀਂ ਲੋਕ ਸਭਾ ਚੋਣਾਂ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ। ਲਗਾਤਾਰ ਤਿੰਨ ਵਾਰ ਜਿੱਤਣ ਤੋਂ ਬਾਅਦ, ਉਹ 2014 ਵਿੱਚ ਆਮ ਆਦਮੀ ਪਾਰਟੀ ਦੇ ਧਰਮਵੀਰ ਗਾਂਧੀ ਤੋਂ ਹਾਰ ਗਈ ਸੀ, ਪਰ ਉਹ 2019 ਵਿੱਚ ਦੁਬਾਰਾ ਐਮਪੀ ਬਣ ਗਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments