ਹੁਣ ਫਿਰ ਸ਼ਰਾਰਤੀ ਅਨਸਰਾਂ ਵੱਲੋਂ ਫਿਰੋਜ਼ਪੁਰ ਜੇਲ੍ਹ ਅੰਦਰ ਪੈਕਟ ਸੁੱਟੇ ਗਏ ਹਨ, ਜਿਨ੍ਹਾਂ ਨੂੰ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਅਤੇ ਇਨ੍ਹਾਂ ‘ਚੋਂ ਤੰਬਾਕੂ ਦੇ ਪੈਕਟ ਅਤੇ ਜ਼ਰਦਾ ਦੇ ਪੈਕੇਟ ਆਦਿ ਬਰਾਮਦ ਕੀਤੇ ਗਏ ਹਨ ਅਤੇ ਜੇਲ੍ਹ ਸਟਾਫ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ 2 ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੀ ਸਵੇਰ ਸ਼ਰਾਰਤੀ ਅਨਸਰਾਂ ਵੱਲੋਂ ਜੇਲ੍ਹ ਅੰਦਰ ਪੈਕਟ ਸੁੱਟੇ ਗਏ ਸਨ, ਜਿਨ੍ਹਾਂ ਨੂੰ ਖੋਲ੍ਹ ਕੇ ਜਦੋਂ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 36 ਪੈਕਟ ਤੰਬਾਕੂ, 5 ਬੰਡਲ ਬੀੜੀਆਂ, 13 ਪੈਕਟ ਸਿਗਰਟਾਂ ਅਤੇ 60 ਪੈਕਟ ਜ਼ਰਦਾ ਬਰਾਮਦ ਹੋਏ। ਪਰੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ ਲੰਗਰ ਬੈਰਕ ਦੀ ਤਲਾਸ਼ੀ ਲਈ ਗਈ ਤਾਂ ਇੱਕ ਮੋਬਾਈਲ ਤੇ ਨੋਕੀਆ ਕੀਪੈਡ ਵੀ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਸੁਪਰਡੈਂਟ ਜੇਲ੍ਹ ਰਿਸ਼ਵ ਪਾਲ ਗੋਇਲ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਵੱਲੋਂ ਬਲਾਕ ਨੰਬਰ 3 ਦੀ ਤਲਾਸ਼ੀ ਲਈ ਗਈ ਤਾਂ ਜੇਲ੍ਹ ਵਿੱਚ ਬੰਦ ਕੁਲਦੀਪ ਕੋਲੋਂ ਇੱਕ ਸਿਮ ਕਾਰਡ ਸਮੇਤ ਸੈਮਸੰਗ ਕੀਪੈਡ ਬਰਾਮਦ ਹੋਇਆ ਹੈ।