ਸੰਗਰੂਰ: ਜਿਲ੍ਹਾ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ (Poisoned Liquor) ਦਾ ਕਹਿਰ ਲਗਾਤਾਰ ਜਾਰੀ ਹੈ ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦੀ ਗਿਣਤੀ 21 ਹੋ ਚੁੱਕੀ ਹੈ ਅਤੇ 18 ਲੋਕਾਂ ਦਾ ਇਲਾਜ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਚਲ ਰਿਹਾ ਹੈ । ਇਲਾਜ ਦੌਰਾਨ 3 ਹੋਰ ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ।
ਇਸ ਦੇ ਨਾਲ ਹੀ ਸਰਾਬ ਕਾਂਡ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ । ADGP ਗੁਰਇੰਦਰ ਸਿੰਘ ਢਿਲੋਂ ਦੀ ਅਗਵਾਈ ‘ਚ ਕਮੇਟੀ ਬਣਾਈ ਗਈ ਹੈ ।ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਨ ਸਿੰਘ ਭੁੱਲਰ ਨੇ ਬੀਤੇ ਦਿਨ ਦੱਸਿਆ ਕਿ ਅਸੀਂ ਇਸ ਮਾਮਲੇ ‘ਚ ਦੋ ਨਵੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸਥਾਨਕ ਰਵਿਦਾਸਪੁਰਾ ਟਿੱਬੀ ਵਿੱਚ 6 ਮੌਤਾਂ ਹੋਣ ਕਾਰਨ ਹੜਕੰਪ ਮਚ ਗਿਆ ਹੈ। ਇਸ ਵਿੱਚ ਇੱਕ ਵਿਅਕਤੀ ਗੁਰਮੀਤ ਸਿੰਘ ਦੀ ਇੱਕ ਦਿਨ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਡੀ.ਐਸ.ਪੀ. ਸੁਨਾਮ ਮਨਦੀਪ ਸਿੰਘ ਸੰਧੂ ਸਮੇਤ ਥਾਣਾ ਮੁਖੀ ਤੇ ਹੋਰ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ।