Home ਪੰਜਾਬ ਵਿਦੇਸ਼ ਭੇਜਣ ਦੇ ਨਾਂ ‘ਤੇ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ...

ਵਿਦੇਸ਼ ਭੇਜਣ ਦੇ ਨਾਂ ‘ਤੇ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ

0
ਜਲੰਧਰ : ਜਲੰਧਰ ਦੀ ਇਕ ਔਰਤ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਅਰਬਨ ਅਸਟੇਟ ਦੇ ਰਹਿਣ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗਲੋਬਲ ਇਨੋਵੇਟਿਵ ਇਮੀਗ੍ਰੇਸ਼ਨ ਐਂਡ ਪਲੇਸਮੈਂਟ ਨਾਂ ਦੀ ਟਰੈਵਲ ਏਜੰਸੀ (Travel Agency) ਚਲਾਉਣ ਵਾਲੇ ਸਿਧਾਰਥ ਕਟਾਰੀਆ (Siddharth Kataria) ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪ੍ਰਿਅੰਕਾ ਨੇ ਦੱਸਿਆ ਕਿ ਟਰੈਵਲ ਏਜੰਟ ਸਿਧਾਰਥ ਕਟਾਰੀਆ ਨੇ ਉਸ ਨੂੰ ਕੈਨੇਡਾ ਭੇਜਣ ਲਈ 4.5 ਲੱਖ ਰੁਪਏ ਦੀ ਮੰਗ ਕੀਤੀ। ਇਹ ਪੈਸੇ ਦੇਣ ਤੋਂ ਬਾਅਦ ਵੀ ਉਸ ਨੇ ਨਾ ਤਾਂ ਪੈਸੇ ਵਾਪਸ ਕੀਤੇ ਅਤੇ ਨਾ ਹੀ ਕੈਨੇਡਾ ਦਾ ਵੀਜ਼ਾ ਦਿੱਤਾ। ਇਸ ਤੋਂ ਬਾਅਦ ਔਰਤ ਨੇ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਹ 20 ਤੋਂ ਵੱਧ ਲੋਕਾਂ ਨੂੰ ਕੈਨੇਡਾ ਅਤੇ ਪੁਰਤਗਾਲ ਭੇਜਣ ਦੇ ਨਾਂ ‘ਤੇ ਠੱਗੀ ਦਾ ਸ਼ਿਕਾਰ ਬਣਾ ਚੁੱਕਾ ਹੈ। ਮੁਲਜ਼ਮ ਖ਼ਿਲਾਫ਼ ਕਈ ਸ਼ਿਕਾਇਤਾਂ ਪੈਂਡਿੰਗ ਹਨ ਅਤੇ ਜਾਂਚ ਮਗਰੋਂ ਉਸ ਖ਼ਿਲਾਫ਼ ਹੋਰ ਐਫਆਈਆਰ ਦਰਜ ਕੀਤੀਆਂ ਜਾਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version