Home ਦੇਸ਼ CM ਕੇਜਰੀਵਾਲ ਨੇ ਜੇਲ੍ਹ ਤੋਂ ਜਨਤਾ ਨੂੰ ਭੇਜਿਆ ਇਹ ਸੰਦੇਸ਼

CM ਕੇਜਰੀਵਾਲ ਨੇ ਜੇਲ੍ਹ ਤੋਂ ਜਨਤਾ ਨੂੰ ਭੇਜਿਆ ਇਹ ਸੰਦੇਸ਼

0
ਨਵੀਂ ਦਿੱਲੀ: ਸ਼ਰਾਬ ਘੁਟਾਲੇ ਮਾਮਲੇ (The Liquor Scam Case) ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਰਾਹੀਂ ਜੇਲ੍ਹ ਤੋਂ ਜਨਤਾ ਨੂੰ ਸੰਦੇਸ਼ ਭੇਜਿਆ ਹੈ। ਉਸ ਸੰਦੇਸ਼ ਨੂੰ ਸੁਨੀਤਾ ਨੇ ਪੜ੍ਹਦਿਆਂ ਕਿਹਾ ਕਿ ਸਲਾਖਾਂ ਤੁਹਾਡੇ ਭਰਾ ਅਤੇ ਪੁੱਤਰ ਨੂੰ ਜ਼ਿਆਦਾ ਦੇਰ ਅੰਦਰ ਨਹੀਂ ਰੱਖ ਸਕਣਗੀਆਂ। ਮੈਂ ਜਲਦੀ ਹੀ ਜੇਲ੍ਹ ਤੋਂ ਬਾਹਰ ਆਵਾਂਗਾ।

ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਕੇਜਰੀਵਾਲ ਨੂੰ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਅਤੇ ਪੀਐਮ ਮੋਦੀ ਨੂੰ ਤਾਨਾਸ਼ਾਹ ਕਿਹਾ। ਅੱਜ ਕੇਂਦਰ ਦੀ ਇਸ ਤਾਨਾਸ਼ਾਹੀ ਖ਼ਿਲਾਫ਼ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪ੍ਰੈੱਸ ਕਾਨਫਰੰਸ (Press Conference) ਨੂੰ ਸੰਬੋਧਨ ਕਰਨ ਜਾ ਰਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਬੀਤੇ ਦਿਨ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਦੀ ਗ੍ਰਿਫਤਾਰੀ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਰਾਤ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ  ਗ੍ਰਿਫਤਾਰ ਕਰ ਲਿਆ ਸੀ।

ਸੁਨੀਤਾ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਤੁਹਾਡੇ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਮੋਦੀ ਜੀ ਨੇ ਸੱਤਾ ਦੇ ਹੰਕਾਰ ‘ਚ ਗ੍ਰਿਫਤਾਰ ਕਰਵਾਇਆ। ਉਹ ਸਾਰਿਆਂ ਨੂੰ ਕੁਚਲਣ ਵਿਚ ਲੱਗੇ ਹੋਏ ਹਨ। ਇਹ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਭਾਵੇਂ ਅੰਦਰ (ਜੇਲ੍ਹ) ਹੋਵੇ ਜਾਂ ਬਾਹਰ, ਉਨ੍ਹਾਂ ਦਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਜਨਤਾ ਜਨਾਰਦਨ ਹੈ, ਸਭ ਕੁਝ ਜਾਣਦੀ ਹੈ। ਜੈ ਹਿੰਦ।’

NO COMMENTS

LEAVE A REPLY

Please enter your comment!
Please enter your name here

Exit mobile version