Saturday, May 4, 2024
Google search engine
HomeਪੰਜਾਬCM ਮਾਨ ਅੱਜ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ...

CM ਮਾਨ ਅੱਜ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ

ਪੰਜਾਬ: 23 ਮਾਰਚ ਦਾ ਦਿਨ ਭਾਰਤ ਵਿੱਚ ‘ਸ਼ਹੀਦ ਦਿਵਸ’ ਵਜੋਂ ਮਨਾਇਆ ਜਾਂਦਾ ਹੈ। 1931 ਵਿੱਚ ਅੱਜ ਦੇ ਦਿਨ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫਾਂਸੀ ਦੇ ਫੰਦੇੇ ਨੂੰ ਮੁਸਕਰਾਉਂਦੇ ਹੋਏ ਚੁੰਮਿਆ ਸੀ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਆਪਣੇ ਐਕਸ ਖਾਤੇ ਤੋਂ ਸੀ.ਐਮ. ਮਾਨ ਨੇ ਲਿਖਿਆ, ਮੈਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ, ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਦੁਨੀਆਂ ਦੇ ਅੰਤ ਤੱਕ ਯਾਦ ਰੱਖਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਅੱਜ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਤੁਹਾਨੂੰ ਦੱਸ ਦਈਏ ਕਿ ਅੱਜ ਦੇਸ਼ ਮਾਤ ਭੂਮੀ ਦੇ ਲਈ ਅਪਣੇ ਜੀਵਨ ਦਾ ਬਲਿਦਾਨ ਦੇਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤ ਸ਼ਹੀਦ-ਏ -ਆਜ਼ਮ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments