Home ਪੰਜਾਬ ਹੋਲਾ ਮਹੱਲਾ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਗਏ ਪੁਖਤਾ ਇੰਤਜ਼ਾਮ

ਹੋਲਾ ਮਹੱਲਾ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਗਏ ਪੁਖਤਾ ਇੰਤਜ਼ਾਮ

0

ਸ੍ਰੀ ਆਨੰਦਪੁਰ ਸਾਹਿਬ: ਕੀਰਤਪੁਰ ਸਾਹਿਬ (Kiratpur Sahib) ‘ਚ ਹੋਲਾ ਮਹੱਲਾ ਦਾ ਤਿਉਹਾਰ 21 ਮਾਰਚ ਤੋਂ ਸ਼ੁਰੂ ਹੋ ਗਿਆ ਹੈ ਅਤੇ ਇੱਥੇ ਇਹ ਤਿਉਹਾਰ 23 ਮਾਰਚ ਤੱਕ ਮਨਾਇਆ ਜਾਵੇਗਾ, ਜਦਕਿ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ‘ਚ 24 ਤੋਂ 26 ਮਾਰਚ ਤੱਕ ਹੋਲਾ ਮਹੱਲਾ ਮਨਾਇਆ ਜਾਵੇਗਾ।

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮੇਲੇ ਵਾਲੇ ਇਲਾਕੇ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੀਰਤਪੁਰ ਸਾਹਿਬ ਵਿੱਚ 4 ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ 36 ਡਿਊਟੀ ਮੈਜਿਸਟਰੇਟ ਤਾਇਨਾਤ ਹਨ, ਜੋ ਰੋਸਟਰ ਅਨੁਸਾਰ 24 ਘੰਟੇ ਡਿਊਟੀ ’ਤੇ ਰਹਿੰਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਨੇ ਅੱਜ ਇੱਥੇ ਦਿੱਤੀ ਹੈ। ਉਹ ਅੱਜ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਿਵਲ ਅਤੇ ਪੁਲਿਸ ਵਿਭਾਗ ਦੇ ਹੋਲਾ ਮਹੱਲਾ ਖੇਤਰ ਵਿੱਚ ਡਿਊਟੀ ‘ਤੇ ਤਾਇਨਾਤ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਰਹੇ ਸਨ।

ਜਿਸ ਵਿੱਚ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਢੁਕਵੀਆਂ ਥਾਵਾਂ ‘ਤੇ 27 ਪਾਰਕਿੰਗ ਥਾਵਾਂ ਬਣਾਈਆਂ ਗਈਆਂ ਹਨ, ਜਿੱਥੇ ਸ਼ਰਧਾਲੂ ਆਪਣੇ ਵਾਹਨ ਪਾਰਕ ਕਰਕੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਫ਼ਤ ਸ਼ਟਲ ਬੱਸ ਸੇਵਾ ਰਾਹੀਂ ਮੇਲੇ ਵਾਲੀ ਥਾਂ ‘ਤੇ ਪਹੁੰਚ ਕੇ ਗੁਰੂਧਾਮ ਦੇ ਦਰਸ਼ਨ ਕਰ ਸਕਦੇ ਹਨ ।

ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਫ਼ੋਨ ਨੰਬਰ 01887-232015 ਹੈ। ਉਨ੍ਹਾਂ ਦੱਸਿਆ ਕਿ 11 ਸਬ ਕੰਟਰੋਲ ਰੂਮ ਬਣਾਏ ਗਏ ਹਨ, ਪੂਰੇ ਮੇਲਾ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਰੂਪਨਗਰ ਨੂੰ ਕੀਰਤਪੁਰ ਸਾਹਿਬ ਹੋਲਾ ਮਹੱਲਾ ਦਾ ਸਮੁੱਚਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਗੁਲਨੀਤ ਸਿੰਘ ਖੁਰਾਣਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਸਮੁੱਚੇ ਮੇਲਾ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਅਤੇ ਸੁਚਾਰੂ ਆਵਾਜਾਈ ਦੇ ਪ੍ਰਬੰਧਾਂ ਲਈ 9 ਪੁਲਿਸ ਸੁਪਰਡੈਂਟ ਅਤੇ 30 ਉਪ ਪੁਲਿਸ ਕਪਤਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਵਿੱਚ 8 ਵਾਚ ਟਾਵਰ ਲਗਾਏ ਗਏ ਹਨ, ਜਦਕਿ ਮੇਲਾ ਖੇਤਰ ਨੂੰ ਜਾਣ ਵਾਲੀਆਂ ਸੜਕਾਂ ‘ਤੇ 28 ਚੌਕੀਆਂ ਲਗਾਈਆਂ ਗਈਆਂ ਹਨ,ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । ਮੁੱਖ ਪੁਲਿਸ ਕੰਟਰੋਲ ਰੂਮ ਪੁਲਿਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਹੈ, ਜਿਸ ਦਾ ਟੈਲੀਫੋਨ ਨੰਬਰ 01887-2333027 ਹੈ।

NO COMMENTS

LEAVE A REPLY

Please enter your comment!
Please enter your name here

Exit mobile version