Home ਪੰਜਾਬ CM ਮਾਨ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

CM ਮਾਨ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

0
ਪੰਜਾਬ: ਸੰਗਰੂਰ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ (Poisonous Liquor) ਪੀਣ ਨਾਲ 21 ਲੋਕਾਂ ਦੀ ਮੌਤ ਹੋਣ ਦੇ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅੱਜ ਸੰਗਰੂਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸੀ.ਐਮ. ਮਾਨ ਨੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮਾਮਲੇ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, ‘ਹਾਲ ਹੀ ਵਿੱਚ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਮੌਤਾਂ ਹੋਈਆਂ ਹਨ… ਅੱਜ ਮੈਂ ਮੌਕੇ ‘ਤੇ ਜਾ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਰ ਸਮੇਂ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ… ਬੇਕਸੂਰ ਲੋਕਾਂ ਦੇ ਇੰਨ੍ਹਾਂ ਕਾਤਿਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…,ਇਹ ਮੌਤਾਂ ਨਹੀਂ ਬਲਕਿ ਕਤਲ ਹਨ… ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version