Tuesday, May 21, 2024
Google search engine
Homeਦੇਸ਼ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਵਧਾਈ ਸੁਰੱਖਿਆ

ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਵਧਾਈ ਸੁਰੱਖਿਆ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ (Aam Aadmi Party Leaders And Workers) ਦੇ ਐਤਵਾਰ ਨੂੰ ਯਾਨੀ ਅੱਜ ਰਾਸ਼ਟਰੀ ਰਾਜਧਾਨੀ ‘ਚ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ (The Delhi Police) ਨੇ ਸੁਰੱਖਿਆ ਵਧਾ ਦਿੱਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ‘ਆਪ’ ਨੇ ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate) ਵੱਲੋਂ ਵੀਰਵਾਰ ਨੂੰ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦਾ ਪੁਤਲਾ ਫੂਕਣ ਦਾ ਫ਼ੈਸਲਾ ਕੀਤਾ ਹੈ।

ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਸਾਨੂੰ ਸੂਚਨਾ ਮਿਲੀ ਹੈ ਕਿ ‘ਆਪ’ ਵਰਕਰ ਅਤੇ ਆਗੂ ਵਿਰੋਧ ਪ੍ਰਦਰਸ਼ਨ ਕਰਨਗੇ। ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਅਸੀਂ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਅਸੀਂ ਦਿੱਲੀ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਵਾਂਗੇ।

ਅਧਿਕਾਰੀ ਨੇ ਕਿਹਾ, ‘ਸੀਨੀਅਰ ਅਧਿਕਾਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਖਤ ਨਜ਼ਰ ਰੱਖਣ ਅਤੇ ਕਿਸੇ ਵੀ ਵਿਰੋਧ ਪ੍ਰਦਰਸ਼ਨ ਦੇ ਬਾਰੇ ਵਿੱਚ ਪਤਾ ਲੱਗਣ ‘ਤੇ ਅਪਣੇ ਪੁਲਿਸ ਥਾਣਾ ਇੰਚਾਰਜਾਂ ਨੂੰ  ਇਸ ਬਾਰੇ ‘ਚ ਤੁਰੰਤ ਸੂਚਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਜਪਾ ਹੈੱਡਕੁਆਰਟਰ, ਆਈਟੀਓ ਵੱਲ ਜਾਣ ਵਾਲੇ ਰਸਤਿਆਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਕਰਮਚਾਰੀ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ ਅਤੇ ਬਹੁ-ਪੱਧਰੀ ਬੈਰੀਕੇਡ ਲਗਾਏ ਗਏ ਹਨ।

ਇਨ੍ਹਾਂ ਥਾਵਾਂ ‘ਤੇ ‘ਆਪ’ ਮੈਂਬਰਾਂ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਇਕੱਠੇ ਹੋਣ ਦੀ ਸੰਭਾਵਨਾ ਹੈ। ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਅਰਧ ਸੈਨਿਕ ਬਲਾਂ ਦੇ ਦੰਗਾਂ-ਵਿਰੋਧੀ ਉਪਕਰਣਾਂ ਤੋਂ ਲੈਸ ਨੀਮ ਜਵਾਨਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਉਸਨੇ ਟ੍ਰੈਫਿਕ ਪੁਲਿਸ ਨੂੰ ਦਿੱਲੀ ਵਿੱਚ ਨਿਰਵਿਘਨ ਟ੍ਰੈਫਿਕ ਨੂੰ ਯਕੀਨੀ ਬਣਾਉਣ ਅਤੇ ‘ਆਪ’ ਵਰਕਰਾਂ ਅਤੇ ਨੇਤਾਵਾਂ ਦੁਆਰਾ ਰੋਸ ਮਾਰਚ ਕੱਢਣ ਦੀ ਸਥਿਤੀ ਵਿੱਚ ਵਾਹਨਾਂ ਨੂੰ ਤੁਰੰਤ ਬਦਲਵੇਂ ਰੂਟ ਵੱਲ ਮੋੜਨ ਦੇ ਪ੍ਰਬੰਧ ਕਰਨ ਲਈ ਕਿਹਾ ਹੈ। ਕੇਂਦਰੀ ਦਿੱਲੀ ਵਿੱਚ ਡਾਇਰੈਕਟੋਰੇਟ ਦਫ਼ਤਰ ਅਤੇ ਭਾਜਪਾ ਦੇ ਮੁੱਖ ਦਫ਼ਤਰ ਵੱਲ ਜਾਣ ਵਾਲੀਆਂ ਸੜਕਾਂ ਨੂੰ ਸਖ਼ਤ ਸੁਰੱਖਿਆ ਉਪਾਵਾਂ ਦੇ ਤਹਿਤ ਬੰਦ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments