Home ਪੰਜਾਬ ਪੰਜਾਬ ਦੇ ਸਕੂਲਾਂ ‘ਚ ਪੜ੍ਹਦੀਆਂ ਨਾਬਾਲਗ ਲੜਕੀਆਂ ਲਈ ਕੀਤਾ ਗਿਆ ਇਹ...

ਪੰਜਾਬ ਦੇ ਸਕੂਲਾਂ ‘ਚ ਪੜ੍ਹਦੀਆਂ ਨਾਬਾਲਗ ਲੜਕੀਆਂ ਲਈ ਕੀਤਾ ਗਿਆ ਇਹ ਪ੍ਰਬੰਧ

0
ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਲਈ ਸੂਬੇ ਦੀਆਂ 6.80 ਲੱਖ ਨਾਬਾਲਗ ਲੜਕੀਆਂ ਨੂੰ ਸੈਨੇਟਰੀ ਨੈਪਕਿਨ (Sanitary Napkins) ਮੁਹੱਈਆ ਕਰਵਾਏ ਜਾਣਗੇ। ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਦੀਆਂ ਨਾਬਾਲਗ ਲੜਕੀਆਂ ਲਈ ਇਹ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ 11 ਕਰੋੜ ਰੁਪਏ ਦਾ ਬਜਟ ਖਰਚਿਆ ਜਾਵੇਗਾ। ਬਜਟ ਵਿੱਚ ਲੜਕੀਆਂ ਨੂੰ ਸੈਨੇਟਰੀ ਨੈਪਕਿਨ ਦੇਣ ਦੇ ਨਾਲ-ਨਾਲ ਵਿਸ਼ੇਸ਼ ਪਖਾਨੇ ਵੀ ਬਣਾਏ ਜਾਣਗੇ। ਪੰਜਾਬ ਸਿੱਖਿਆ ਵਿਭਾਗ (Punjab Education Department) ਨੇ ਸੈਨੇਟਰੀ ਨੈਪਕਿਨ ਖਰੀਦਣ ਦਾ ਠੇਕਾ 6 ਫਰਵਰੀ 2023 ਨੂੰ ਦੋ ਕੰਪਨੀਆਂ ਨੂੰ ਦਿੱਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version