Home ਪੰਜਾਬ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ

ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ

0
ਪੰਜਾਬ : ਬਰਨਾਲਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇ (The Chandigarh National Highway) ‘ਤੇ ਓਵਰਬ੍ਰਿਜ ‘ਤੇ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਭੱਠਲ, ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਸਿੰਘ ਟਰੱਕ ਚਲਾ ਰਿਹਾ ਸੀ, ਜਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਉਕਤ ਘਟਨਾ ਨੈਸ਼ਨਲ ਹਾਈਵੇ ‘ਤੇ ਵਾਪਰੀ। ਫਿਲਹਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਟਰੱਕ ਦੇ ਹੇਠਾਂ ਦੱਬਿਆ ਹੋਇਆ ਹੈ, ਜਿਸ ਨੂੰ ਜੇ.ਸੀ.ਬੀ. ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ। ਸਬੰਧਿਤ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version