ਇਸ ਖੁਸ਼ੀ ਦੇ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਹੁਤ ਹੀ ਭਾਵੁਕ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪਣੇ ਮਰਹੂਮ ਪੁੱਤਰ ਸਿੱਧੂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਦੇ ਵੀ ਆਪਣਾ ਨਾਂ ਸ਼ੁਭਦੀਪ ਸਿੰਘ ਸਿੱਧੂ ਦੱਸ ਕੇ ਮਸ਼ਹੂਰ ਹੋਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਆਪਣਾ ਨਾਮ ਸਿੱਧੂ ਮੂਸੇਵਾਲਾ ਰੱਖਿਆ ਤਾਂ ਜੋ ਉਨ੍ਹਾਂ ਦੇ ਪਿੰਡ ਵਿੱਚ ਰਹਿਣ ਵਾਲਾ ਹਰ ਕੋਈ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਸਮਝ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਪਿੰਡ ਵਿੱਚ ਕਿਸੇ ਧੀ-ਭੈਣ ਦਾ ਵਿਆਹ ਜਾਂ ਕੋਈ ਹੋਰ ਸਮਾਗਮ ਹੁੰਦਾ ਹੈ ਤਾਂ ਜਦੋਂ ਤੱਕ ਸਿੱਧੂ ਉੱਥੇ ਮੌਜੂਦ ਨਹੀਂ ਹੁੰਦੇ ਸੀ, ਉਦੋਂ ਤੱਕ ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੁੰਦੀ ਸੀ।
ਉਹ ਹਰ ਖੁਸ਼ੀ-ਗਮੀ ਮੌਕੇ ਪਿੰਡ ਵਾਸੀਆਂ ਨੂੰ ਮਿਲਦੇ ਸੀ ਅਤੇ ਇਸੇ ਕਰਕੇ ਪਿੰਡ ਦਾ ਹਰ ਵਿਅਕਤੀ ਉਨ੍ਹਾਂ ਦਾ ਸਤਿਕਾਰ ਕਰਦੇ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਨਾ ਪਿਆਰ ਦੇਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਮੂਸੇਵਾਲਾ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਪਿੰਡ ਵਾਸੀਆਂ ਅਤੇ ਦੋਸਤਾਂ ਨਾਲ ਹੋਲੀ ਖੇਡਦੇ ਨਜ਼ਰ ਆ ਰਹੇ ਹਨ।