Home ਦੇਸ਼ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ...

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਕੀਤਾ ਵੱਡਾ ਬਿਆਨ

0
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (Bharatiya Janata Party) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ (Lok Sabha elections) ਲੜਨ ਜਾ ਰਹੀ ਹੈ। ਉਪਰੋਕਤ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਸੋਸ਼ਲ ਮੀਡੀਆ ਰਾਹੀਂ ਕੀਤਾ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜਨ ਜਾ ਰਹੀ ਹੈ। ਪਾਰਟੀ ਨੇ ਇਹ ਫ਼ੈਸਲਾ ਲੋਕਾਂ, ਵਰਕਰਾਂ ਅਤੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਲਿਆ ਹੈ। ਉਪਰੋਕਤ ਫ਼ੈਸਲਾ ਪੰਜਾਬ ਦੇ ਨੌਜਵਾਨਾਂ, ਵਪਾਰੀਆਂ, ਮਜ਼ਦੂਰਾਂ ਆਦਿ ਦੇ ਭਵਿੱਖ ਲਈ ਲਿਆ ਗਿਆ ਹੈ। ਕਿਉਂਕਿ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤਾ ਹੈ, ਉਹ ਕਿਸੇ ਨੇ ਨਹੀਂ ਕੀਤਾ।

ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਚੁੱਕਿਆ ਗਿਆ ਹੈ, ਜਿਸ ਦੀ ਅਦਾਇਗੀ ਇੱਕ ਹਫ਼ਤੇ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਗਈ ਹੈ। ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਬਿਹਤਰੀ, ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਮਜ਼ਬੂਤ ​​ਰੱਖ ਕੇ ਹੀ ਭਾਰਤ ਅੱਗੇ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ ਉਪਰੋਕਤ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਆਉਣ ਵਾਲੀ 1 ਜੂਨ ਨੂੰ ਪੰਜਾਬ ਦੇ ਲੋਕ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣਗੇ। ਭਾਜਪਾ ਦੇ ਇਸ ਐਲਾਨ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਗਈ ਹੈ ਅਤੇ ਭਾਜਪਾ ਬਿਨਾਂ ਕਿਸੇ ਗਠਜੋੜ ਤੋਂ ਪੰਜਾਬ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ। ਫਿਲਹਾਲ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version