Home ਪੰਜਾਬ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ...

ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

0
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਉੱਤਰੀ ਅਤੇ ਪੂਰਬੀ ਰਾਜਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਬੀਤੇ ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ‘ਚ ਗਰਜ਼-ਤੂਫ਼ਾਨ ਦੇ ਨਾਲ ਹਲਕਾ ਮੀਂਹ ਪਿਆ। ਮੌਸਮ ਵਿਭਾਗ ਵਲੋਂ ਫਿਲਹਾਲ 28 ਮਾਰਚ ਤੱਕ ਗਰਜ਼-ਤੂਫ਼ਾਨ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ ਤੇ ਅੰਸ਼ਕ ਬੱਦਲ ਛਾਏ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ 26 ਤਰੀਕ ਤੋਂ ਯਾਨੀ ਅੱਜ ਤੋਂ 28 ਮਾਰਚ ਤੱਕ ਗੜ੍ਹੇਮਾਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।

ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ 28 ਮਾਰਚ ਨੂੰ ਪੂਰਬੀ ਰਾਜਸਥਾਨ ਅਤੇ 29 ਮਾਰਚ ਨੂੰ ਪੱਛਮੀ ਯੂਪੀ ਵਿੱਚ ਮੀਂਹ ਪੈ ਸਕਦਾ ਹੈ।ਜਦਕਿ 27 ਤੋਂ 29 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 28 ਤੋਂ 29 ਦਰਮਿਆਨ ਅਤੇ ਉੱਤਰਾਖੰਡ ਵਿੱਚ ਗਰਜ਼-ਤੂਫ਼ਾਨ ਦੇ ਨਾਲ ਖਿੰਡੇ ਹੋਏ ਮੀਂਹ ਅਤੇ ਬਰਫ਼ਬਾਰੀ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version