Home ਪੰਜਾਬ CM ਮਾਨ ਦੇ ਘਰ ਗੂੰਜੀ ਕਿਲਕਾਰੀ,ਬੇਟੀ ਨੇ ਲਿਆ ਜਨਮ,ਟਵੀਟ ਕਰ ਦਿੱਤੀ ਜਾਣਕਾਰੀ

CM ਮਾਨ ਦੇ ਘਰ ਗੂੰਜੀ ਕਿਲਕਾਰੀ,ਬੇਟੀ ਨੇ ਲਿਆ ਜਨਮ,ਟਵੀਟ ਕਰ ਦਿੱਤੀ ਜਾਣਕਾਰੀ

0
ਪੰਜਾਬ: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann ) ਦੇ ਘਰ ਕਿਲਕਾਰੀ ਗੂੰਜ ਚੁੱਕੀ ਹੈ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜਿਸਦੀ ਜਾਣਕਾਰੀ ਖੁਦ ਸੀ.ਐੱਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ । ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖਸ਼ੀ ਹੈ ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀਆਂ ਆਉਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version