Saturday, April 27, 2024
Google search engine
Homeਹਰਿਆਣਾਰਣਜੀਤ ਚੌਟਾਲਾ ਦਾ ਅਸਤੀਫ਼ਾ ਹਾਲੇ ਤੱਕ ਨਹੀਂ ਕੀਤਾ ਗਿਆ ਪ੍ਰਵਾਨ,ਜਾਣੋ ਵਜ੍ਹਾ

ਰਣਜੀਤ ਚੌਟਾਲਾ ਦਾ ਅਸਤੀਫ਼ਾ ਹਾਲੇ ਤੱਕ ਨਹੀਂ ਕੀਤਾ ਗਿਆ ਪ੍ਰਵਾਨ,ਜਾਣੋ ਵਜ੍ਹਾ

ਚੰਡੀਗੜ੍ਹ: ਹਿਸਾਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਣਜੀਤ ਚੌਟਾਲਾ (BJP Candidate Ranjit Chautala) ਦਾ ਵਿਧਾਨ ਸਭਾ ਮੈਂਬਰੀ ਤੋਂ ਅਸਤੀਫ਼ਾ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ (Speaker Gyan Chand Gupta) ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫੇ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਦੇਖਿਆ ਜਾ ਰਿਹਾ ਹੈ ਕਿ ਕੀ ਉਨ੍ਹਾਂ ਨੇ ਕਿਸੀ ਦਬਾਅ ‘ਚ ਆ ਕੇ ਤਾਂ ਅਸਤੀਫ਼ਾ ਨਹੀਂ ਦਿੱਤਾ ਹੈ। ਉਨ੍ਹਾਂ ਦੇ ਦਸਤਖਤ ਅਤੇ ਹੋਰ ਪੱਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਦੇ ਦਿੱਤਾ ਸੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ 
ਇਸ ਦੌਰਾਨ ਵਕੀਲ ਅਤੇ ਕਾਨੂੰਨੀ ਵਿਸ਼ਲੇਸ਼ਕ ਹੇਮੰਤ ਕੁਮਾਰ ਨੇ ਕਿਹਾ ਕਿ ਇਹ ਦੇਖਣਾ ਬਾਕੀ ਹੈ ਕਿ ਰਣਜੀਤ ਚੌਟਾਲਾ ਨੇ ਐਤਵਾਰ ਸ਼ਾਮ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਸਤੀਫਾ ਦਿੱਤਾ ਸੀ । ਜੇਕਰ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਭਾਵ 24 ਮਾਰਚ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਪਿਆ ਸੀ ਤਾਂ ਠੀਕ ਹੈ।

ਜੇਕਰ ਉਨ੍ਹਾਂ ਨੇ 25 ਮਾਰਚ ਜਾਂ 26 ਮਾਰਚ ਨੂੰ ਅਸਤੀਫ਼ਾ ਦੇ ਦਿੱਤਾ ਹੈ ਤਾਂ ਅਸਤੀਫ਼ਾ ਦੇਣ ਦੇ ਬਾਵਜੂਦ ਦਲ-ਬਦਲ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਲਈ ਸਪੀਕਰ ਅੱਗੇ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਚੌਟਾਲਾ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments