Google search engine
HomeਪੰਜਾਬSGPC ਅੰਮ੍ਰਿਤਸਰ ਨੇ ਵੱਲੋਂ ਸਲਾਨਾ ਬਜਟ ਜਰਨਲ ਇਜਲਾਸ ਪੇਸ਼ ਕਰਨ ਲਈ ਸੱਦੀ...

SGPC ਅੰਮ੍ਰਿਤਸਰ ਨੇ ਵੱਲੋਂ ਸਲਾਨਾ ਬਜਟ ਜਰਨਲ ਇਜਲਾਸ ਪੇਸ਼ ਕਰਨ ਲਈ ਸੱਦੀ ਗਈ ਅਹਿਮ ਬੈਠਕ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੰਮ੍ਰਿਤਸਰ (Amritsar) ਨੇ ਵੱਲੋਂ ਬਜਟ ਪੇਸ਼ ਕਰਨ ਲਈ ਬੈਠਕ ਸੱਦੀ ਗਈ ਹੈ। SGPC ਦਾ ਸਲਾਨਾ ਬਜਟ ਜਰਨਲ ਇਜਲਾਸ 2024-25 ਅੱਜ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਅੰਦਾਜ਼ਾ ਹੈ ਕਿ ਇਸ ਸਾਲ ਬਜਟ 1200 ਕਰੋੜ ਰੁਪਏ ਨੂੰ ਪਾਰ ਕਰ ਸਕਦਾ ਹੈ। ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿੱਚ ਇਹ ਬਜਟ 988 ਕਰੋੜ ਰੁਪਏ ਸੀ। ਇਸ ਸਾਲ ਦੇ ਬਜਟ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਲਈ ਤੋਹਫ਼ਾ ਅਤੇ ਸਿੱਖ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਪਹੁੰਚਾਉਣ ਲਈ ਨਵੇਂ ਐਲਾਨ ਵੀ ਸ਼ਾਮਲ ਹਨ।

ਬੀਤੇ ਦਿਨੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪੀ.ਸੀ.ਐਸ ਜੁਡੀਸ਼ਰੀ ਦੀ ਤਿਆਰੀ ਕਰਵਾਉਣ ਲਈ ਇਕ ਅਕੈਡਮੀ ਸਥਾਪਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਹ ਜੁਡੀਸ਼ੀਅਲ ਅਕੈਡਮੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਤ ਕੀਤੀ ਜਾਵੇਗੀ।

ਦੱਸ ਦੇਈਏ ਕਿ ਪਿਛਲੇ ਸਾਲ 2023-24 ਚ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪਾਸ ਹੋਇਆ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments